ਨਸ਼ੇ ਦੇ ਮੁੱਦੇ ਉੱਤੇ ਬੋਲੇ ਗ੍ਰਹਿ ਮੰਤਰੀ, ਕਿਹਾ ਕੇਂਦਰ ਅਤੇ ਸੂਬਾ ਸਰਕਾਰ ਮਿਲ ਕੇ ਕਰ ਸਕਦੀਆਂ ਨੇ ਖਾਤਮਾ - ਸਰਕਾਰ ਦੀ ਨਸ਼ੇ ਉੱਤੇ ਜ਼ੀਰੋ ਟਾਲਰੈਂਸ ਦੀ ਨੀਤੀ
ਲੋਕ ਸਭਾ ਵਿੱਚ ਲਗਾਤਾਰ ਨਸ਼ੇ ਦੇ ਮੁੱਦੇ ਉੱਤੇ ਚਰਚਾ ( issue of drugs discussed in the Lok Sabha) ਜਾਰੀ ਹੈ। ਅੱਜ ਸਦਨ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਨਸ਼ੇ ਦੇ ਮੁੱਦੇ ਉੱਤੇ ਜ਼ੀਰੋ ਟਾਲਰੈਂਸ (Governments policy of zero tolerance on drugs) ਦੀ ਨੀਤੀ ਹੈ ਅਤੇ ਬੀਤੇ ਸਮੇਂ ਵਿੱਚ ਨਸ਼ੇ ਖ਼ਿਲਫ਼ ਵੱਖ ਵੱਖ ਏਜੰਸੀਆਂ ਵੱਲੋਂ ਸਖ਼ਤ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਹੜੇ ਸੂਬੇ ਸਰਹੱਦੀ ਹਨ ਉੱਥੇ ਨਸ਼ੇ ਦੀ ਆਮਦ ਸਰਹੱਦ ਪਾਰ ਤੋਂ ਰੋਕਣ ਲਈ ਲਗਾਤਾਰ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਂਸਦ ਨਸ਼ੇ ਦੇ ਮੁੱਦੇ ਨੂੰ ਲੈਕੇ ਸੰਜੀਦਾ ਹਨ। ਅਮਿਤ ਸ਼ਾਹ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਮਿਲ ਕੇ ਹੀ ਨਸ਼ੇ ਦੇ ਮੁੱਦੇ ਨੂੰ ਜੜ੍ਹੋਂ ਖਤਮ ਕਰਨ ਦਾ ਉਪਰਾਲਾ ਕਰ ਸਕਦੇ ਹਨ।
Last Updated : Feb 3, 2023, 8:36 PM IST