Support to MLA Rana Inder Pratap Singh: ਕਪੂਰਥਲਾ ਹਲਕੇ ਵਿੱਚ ਸੈਂਕੜੇ ਪਰਿਵਾਰਾਂ ਨੇ ਅਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੂੰ ਦਿੱਤਾ ਸਮਰਥਨ - ਕਪੂਰਥਲਾ ਦਾ ਪਿੰਡ ਭਰੋਆਣਾ
Published : Oct 16, 2023, 6:24 PM IST
ਪਿੰਡ ਭਰੋਆਣਾ ਵਿਖੇ ਸਰੂਪ ਸਿੰਘ ਸਾਬਕਾ ਸਰਪੰਚ ਪੁੱਤਰ ਮੁਖਤਾਰ ਸਿੰਘ ਦੇ ਘਰ ਇਲਾਕੇ ਦੇ ਚਾਰ ਪਿੰਡਾਂ ਭਰੋਆਣਾ, ਸ਼ੇਖ ਮਾਂਗਾ, ਚੰਨਣਵਿੰਡੀ ਅਤੇ ਟਿੱਬੀ ਦੇ ਨਿਵਾਸੀਆਂ ਦਾ ਵਿਸ਼ਾਲ ਇਕੱਠ ਹੋਇਆ, ਜਿਸ ਵਿੱਚ ਉਚੇਚੇ ਤੌਰ ਤੇ ਸਥਾਨਕ ਅਜ਼ਾਦ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਤੇ ਰਾਣਾ ਗੁਰਜੀਤ ਸਿੰਘ ਵਿਧਾਇਕ ਕਪੂਰਥਲਾ ਨੇ ਸ਼ਿਰਕਤ ਕੀਤੀ, ਜਿਨਾਂ ਦਾ ਸਮੂਹ ਨਗਰ ਨਿਵਾਸੀਆਂ ਤੇ ਇਲਾਕਾ ਨਿਵਾਸੀਆਂ ਵੱਲੋਂ ਹਾਰ ਪਾ ਕੇ ਅਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਕਿਹਾ ਕਿ ਮੈਂ ਹਮੇਸ਼ਾ ਹੀ ਹਾਂ ਪੱਖੀ ਸੋਚ ਨਾਲ ਸਿਆਸਤ ਕਰਨੀ ਹੈ ਅਤੇ ਲੋਕਾਂ ਨੂੰ ਆਪਸ ਵਿੱਚ ਲੜਾਉਣ ਵਾਲੀ ਸਿਆਸਤ ਨਹੀਂ ਕੀਤੀ ਜਾਵੇਗੀ।