ਅਹੁਦਾ ਸਾਂਭਦੇ ਹੀ ਅੰਮ੍ਰਿਤਸਰ ਦੇ ਨਵੇਂ ਪੁਲਿਸ ਕਮਿਸ਼ਨਰ ਨੇ ਦਿੱਤੇ ਇਹ ਹੁਕਮ - ਵੱਡੇ ਪੁਲਿਸ ਅਧਿਕਾਰੀਆਂ ਦਾ ਤਬਾਦਲਾ
ਪੰਜਾਬ ਵਿੱਚ ਪਿਛਲੇ ਦਿਨੀਂ ਵੱਡੇ ਪੁਲਿਸ ਅਧਿਕਾਰੀਆਂ ਦਾ ਤਬਾਦਲਾ ਹੋਇਆ ਸੀ ਜਿਸ ਵਿੱਚ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਦਾ ਵੀ ਤਬਾਦਲਾ ਹੋਇਆ ਜਿਸ ਤੋਂ ਬਾਅਦ ਹੁਣ ਅੰਮ੍ਰਿਤਸਰ ਨੂੰ ਨਵੇਂ ਪੁਲੀਸ ਕਮਿਸ਼ਨਰ ਜਸਕਰਨ ਸਿੰਘ ਮਿਲੇ ਹਨ ਇਸੇ ਦੌਰਾਨ ਨਵੇਂ ਪੁਲੀਸ ਕਮਿਸ਼ਨਰ ਨੂੰ ਚਾਰਜ ਸੰਭਾਲਣ ਤੋਂ ਪਹਿਲਾਂ ਅੰਮ੍ਰਿਤਸਰ ਪੁਲਿਸ ਜਵਾਨਾਂ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਪੁਲਿਸ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਲਾਅ ਐਂਡ ਆਰਡਰ ਮੇਨਟੇਨ ਰੱਖਣ ਅਤੇ ਸ਼ੱਕੀ ਲੋਕਾਂ ਉੱਤੇ ਨਕੇਲ ਕੱਸਣ ਦੇ ਹੁਕਮ ਵੀ ਜਾਰੀ ਕੀਤੇ ਇਸ ਦੇ ਨਾਲ ਹੀ ਅਧਿਕਾਰੀਆਂ ਨੂੰ ਲੋਕਾਂ ਦੀਆਂ ਪੈਂਡਿੰਗ ਸ਼ਿਕਾਇਤਾਂ ਜਲਦ ਨਿਪਟਾਰਾ ਕਰਕੇ ਉਨ੍ਹਾਂ ਨੂੰ ਇਨਸਾਫ ਦਿਵਾਉਣ ਅਤੇ ਨਸ਼ਾ ਸਮੱਗਲਰਾਂ ਦੀਆਂ ਨਕੇਲ ਕੱਸਣ ਦੇ ਵੀ ਨਿਰਦੇਸ਼ ਦਿੱਤੇ।
Last Updated : Feb 3, 2023, 8:32 PM IST