ਈਟੀਵੀ ਭਾਰਤ ਦੀ ਖ਼ਬਰ ਦਾ ਅਸਰ, ਮਨੀਲਾ ਤੋਂ ਪੰਜਾਬ ਪਹੁੰਚੀ ਸੁਖਚੈਨ ਸਿੰਘ ਦੀ ਮ੍ਰਿਤਕ ਦੇਹ - ਮਨੀਲਾ ਵਿੱਚ ਹੋਏ ਕਤਲ
ਪਿਛਲੇ ਦਿਨੀਂ ਮਨੀਲਾ ਵਿੱਚ ਹੋਏ ਕਤਲ ਦੇ ਮਾਮਲੇ ਵਿੱਚ ਪਰਿਵਾਰ ਵੱਲੋਂ ਜੋ ਮਦਦ ਦੀ ਮੰਗ ਸਰਕਾਰ ਤੇ ਸਮਾਜ ਸੇਵੀ ਸੰਸਥਾਵਾਂ ਅੱਗੇ ਕੀਤੀ ਗਈ ਸੀ ਕਿ ਉਨ੍ਹਾਂ ਦੇ ਪੁੱਤਰ ਸੁਖਚੈਨ ਸਿੰਘ ਦੀ ਮ੍ਰਿਤਕ ਦੇਹ ਮਨੀਲਾ ਤੋਂ ਉਨ੍ਹਾਂ ਦੇ ਘਰ ਤੱਕ ਪਹੁੰਚਾਇਆ ਜਾਵੇ, ਇਸ ਦੀ ਖ਼ਬਰ ਸਭ ਤੋਂ ਪਹਿਲਾਂ ਈਟੀਵੀ ਭਾਰਤ ਚੈਨਲ 'ਤੇ ਚਲਾਈ ਗਈ। ਖ਼ਬਰ ਦਾ ਅਸਰ ਸਾਹਮਣੇ ਆਇਆ, ਜਿਸ ਰਾਹੀਂ ਪੁਕਾਰ ਸੁਣਦੇ ਹੋਏ ਉਥੋਂ ਦੇ ਸਮਾਜਸੇਵੀ ਹੈਪੀ ਮਾਹਲਾ ਵੱਲੋਂ ਉਨ੍ਹਾਂ ਦੇ ਪੁੱਤਰ ਸੁਖਚੈਨ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਭੇਜਿਆ ਗਿਆ। ਇਸ ਮੌਕੇ ਮੁਹੱਲਾ ਨਿਵਾਸੀ ਤੇ ਵਿਧਾਇਕ ਨਰੇਸ਼ ਕਟਾਰੀਆ ਦੇ ਸਪੁੱਤਰ ਸ਼ੰਕਰ ਕਟਾਰੀਆ ਨਾਲ ਗੱਲਬਾਤ ਕੀਤੀ ਤੇ ਇਸ ਦੁੱਖ ਦੀ ਘੜੀ ਵਿਚ ਹੈਪੀ ਮਾਹਲਾ ਦਾ ਧੰਨਵਾਦ ਕੀਤਾ। ਇਸ ਮੌਕੇ ਮੁਹੱਲਾ ਨਿਵਾਸੀਆਂ ਵੱਲੋਂ ਇਹ ਵੀ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਇਹ ਪਰਿਵਾਰ ਬਹੁਤ ਹੀ ਗ਼ਰੀਬ ਹੈ ਤੇ ਇਨ੍ਹਾਂ ਦੇ ਕੁਝ ਨਾ ਕੁਝ ਮਾਲੀ ਸਹਾਇਤਾ ਜ਼ਰੂਰ ਕੀਤੀ ਜਾਵੇ। ਇਸ ਦੇ ਨਾਲ ਹੀ, ਨਮ ਅੱਖਾਂ ਨਾਲ ਸੁਖਚੈਨ ਸਿੰਘ ਨੂੰ ਅੰਤਿਮ ਵਿਦਾਈ ਦਿੱਤੀ ਗਈ।
Last Updated : Feb 3, 2023, 8:32 PM IST