ਪਾਵਰਕਾਮ ਐਂਡ ਟ੍ਰਾਸਕੋ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਪੰਜਾਬ ਸਰਕਾਰ ਵਿਰੁੱਧ ਇਨ੍ਹਾਂ ਮੰਗਾਂ ਨੂੰ ਲੈ ਰੋਸ ਪ੍ਰਦਰਸ਼ਨ - Rupnagar News
ਰੂਪਨਗਰ ਵਿੱਚ ਪੰਜਾਬ ਦੇ ਸੱਦੇ 'ਤੇ ਪਾਵਰਕਾਮ ਐਂਡ ਟ੍ਰਾਸਕੋ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ। ਸਰਕਾਰੀ ਵਿਭਾਗਾਂ ਵਿੱਚ ਬਾਹਰੋਂ ਸਿੱਧੀ ਭਰਤੀ ਕਰਨ ਤੋਂ ਪਹਿਲਾਂ ਵਿਭਾਗਾਂ ਵਿੱਚ ਪਿਛਲੇ ਲੰਬੇ ਸਮੇਂ ਤੋਂ ਸੇਵਾਵਾਂ ਦੇ ਰਹੇ ਸਮੂਹ ਆਊਟਸੋਰਸ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਦੇ ਆਧਾਰ 'ਤੇ ਵਿਭਾਗਾਂ ਵਿੱਚ ਰੈਗੂਲਰ ਕੀਤਾ ਜਾਵੇ। ਲੇਬਰ ਐਕਟ 1948 ਦੇ ਫਾਰਮੂਲੇ ਮੁਤਾਬਿਕ ਇੱਕ ਅਣ-ਸਿੱਖਿਅਤ ਠੇਕਾ ਮੁਲਾਜ਼ਮ ਦੀ ਤਨਖ਼ਾਹ ਘੱਟੋ ਘੱਟ 25 ਹਜ਼ਾਰ ਰੁਪਏ ਨਿਸ਼ਚਿਤ ਕੀਤੀ ਜਾਵੇ,ਸਮੂਹ ਵਿਭਾਗਾਂ ਵਿੱਚੋਂ ਛਾਂਟੀ ਕੀਤੇ ਠੇਕਾ ਮੁਲਾਜ਼ਮਾਂ ਨੂੰ ਤੁਰੰਤ ਨੌਕਰੀ ਤੇ ਬਹਾਲ ਕੀਤਾ ਜਾਵੇ। ਇਸ ਤੋਂ ਇਲਾਵਾ ਹੋਰ ਵੀ ਕਈ ਹੱਕੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ।
Last Updated : Feb 3, 2023, 8:33 PM IST