ਤਿਉਹਾਰਾਂ ਦੇ ਮੱਦੇਨਜ਼ਰ ਫਿਰੋਜ਼ਪੁਰ ਪੁਲਿਸ ਨੇ ਕੱਢਿਆ ਫਲੈਗ ਮਾਰਚ - ਤਿਉਹਾਰਾਂ ਦੇ ਮੱਦੇਨਜ਼ਰ ਫਿਰੋਜ਼ਪੁਰ ਪੁਲਿਸ
ਫਿਰੋਜ਼ਪੁਰ ਵਿੱਚ ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਵੱਲੋਂ ਪੂਰੇ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ਤੋਂ ਹੁੰਦੇ ਹੋਏ ਫਲੈਗ ਮਾਰਚ ਕੱਢਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਸੁਰਿੰਦਰ ਬਾਂਸਲ ਨੇ ਦੱਸਿਆ ਕਿ ਤਿਉਹਾਰਾਂ ਨੂੰ ਲੈਕੇ ਪੁਲਿਸ ਵੱਲੋਂ ਪੂਰੇ ਸ਼ਹਿਰ ਵਿੱਚ ਨਾਕਾਬੰਦੀ ਕੀਤੀ ਗਈ ਹੈ ਅਤੇ ਇਸੇ ਦੇ ਚੱਲਦਿਆਂ ਸ਼ਹਿਰ ਦੀ ਸੁਰੱਖਿਆ ਨੂੰ ਲੈਕੇ 70 ਦੇ ਕਰੀਬ ਪੁਲਿਸ ਮੁਲਾਜ਼ਮਾਂ ਨੂੰ ਨਾਲ ਲੈਕੇ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਅਮਨ ਸ਼ਾਂਤੀ ਬਣੀ ਰਹੇ ਅਤੇ ਮਾੜੇ ਅਨਸਰਾਂ ਨੂੰ ਤਾੜਨਾ ਮਿਲ ਸਕੇ ਇਸ ਲਈ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ।
Last Updated : Feb 3, 2023, 8:29 PM IST