Newly Constructed Bridge Inaugurated : SYL ਨਹਿਰ 'ਤੇ ਬਣਾਏ ਗਏ ਨਵ-ਨਿਰਮਾਣ ਪੁੱਲ ਦਾ ਕੀਤਾ ਉਦਘਾਟਨ
Published : Oct 18, 2023, 10:26 PM IST
ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ.ਚਰਨਜੀਤ ਸਿੰਘ ਨੇ ਮੋਰਿੰਡਾ-ਰੋਪੜ ਸੜਕ ਉੱਤੇ ਪੈਂਦੀ ਐੱਸਵਾਈਐੱਲ ਨਹਿਰ ਉੱਤੇ ਬਣਾਏ ਗਏ ਨਵ ਨਿਰਮਾਣ ਪੁੱਲ ਦਾ ਉਦਘਾਟਨ ਕਰਨ ਮੌਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਵਿੱਚ ਵਿਕਾਸ ਕਾਰਜਾਂ ਦੇ ਕੰਮ ਨਿਰੰਤਰ ਜਾਰੀ ਹਨ। ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਹਰ ਇੱਕ ਸਹੂਲਤ ਦੇਣ ਲਈ ਬੁਨਿਆਦੀ ਢਾਂਚੇ ਨੂੰ ਅਪਗਰੇਡ ਕੀਤਾ ਜਾਵੇਗਾ ਤਾਂ ਜੋ ਆਮ ਲੋਕਾਂ ਨੂੰ ਵਿਕਾਸ ਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬਾ ਵਾਸੀਆਂ ਦੀ ਹਰ ਸਮੱਸਿਆ ਨੂੰ ਨੇਪਰੇ ਚਾੜਨ ਲਈ ਵਚਨਬੱਧ ਹੈ। ਇਸੇ ਤਹਿਤ ਹਲਕਾ ਨਿਵਾਸੀਆਂ ਦੀ ਲੰਮੇ ਸਮੇਂ ਤੋਂ ਮੰਗ ਦੀ ਸੁਣਵਾਈ ਕਰਦਿਆਂ ਪੁੱਲ ਬਣਾਇਆ ਹੈ।