ਦੇਸ਼ ਭਰ ਵਿੱਚ ਮਨਾਇਆ ਗਿਆ ਕੌਮਾਂਤਰੀ ਯੋਗ ਦਿਵਸ - ਬੀਐਸਐਫ ਦੇ ਜਵਾਨਾਂ
ਅੱਜ ਪੂਰੇ ਦੇਸ਼ 'ਚ ਯੋਗਾ ਕਰਕੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ। ਇਸੇ ਤਰ੍ਹਾਂ ਅਟਾਰੀ-ਵਾਹਗਾ ਸਰਹੱਦ 'ਤੇ ਬੀਐੱਸਐੱਫ ਦੇ ਜਵਾਨਾਂ ਅਤੇ ਅਧਿਕਾਰੀਆਂ ਨੇ ਯੋਗਾ ਕਰਕੇ ਯੋਗਾ ਦਿਵਸ ਮਨਾਇਆ। ਇਸ ਮੌਕੇ 'ਤੇ ਬੀਐਸਐਫ ਦੇ ਉੱਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਯੋਗਾ ਹਰ ਤਰ੍ਹਾਂ ਦੀਆਂ ਬਿਮਾਰੀਆਂ ਨੂੰ ਦੂਰ ਕਰਦਾ ਹੈ ਅਤੇ ਯੋਗਾ ਕਰਨ ਨਾਲ ਸਰੀਰ ਤੰਦਰੁਸਤ ਰਹਿੰਦਾ ਹੈ। ਇਸ ਲਈ ਆਪਣੀ ਪੂਰੀ ਕੋਸ਼ਿਸ਼ ਕਰੋ ਆਪਣੇ ਜੀਵਨ ਵਿੱਚ ਯੋਗਾ ਨੂੰ ਮਹੱਤਵ ਦਿਓ। ਅਟਾਰੀ ਵਾਹਗਾ ਸਰਹੱਦ ਉੱਤੇ ਯੋਗ ਦਿਵਸ ਮੌਕੇ 500 ਦੇ ਕਰੀਬ ਬੀਐਸਐਫ ਦੇ ਜਵਾਨਾਂ ਨੇ ਹਿੱਸਾ ਲਿਆ ਅਤੇ ਯੋਗਾ ਕੀਤਾ। ਇਸ ਮੌਕੇ ਸੀਨੀਅਰ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੂਰਾ ਦੇਸ਼ ਯੋਗ ਕਰਕੇ ਯੋਗ ਦਿਵਸ ਮਨਾ ਰਿਹਾ ਹੈ ਅਤੇ ਅਟਾਰੀ ਵਾਹਗਾ ਬਾਰਡਰ ਉੱਤੇ ਵੀ ਬੀਐਸਐਫ ਦੇ ਜਵਾਨਾਂ ਨੇ ਐਨਸੀਸੀ ਦੇ ਉਮੀਦਵਾਰ ਨੇ ਇਸ ਵਿੱਚ ਹਿੱਸਾ ਲਿਆ ਅਤੇ ਦੇਸ਼ ਨੂੰ ਆਪਣੇ ਜੀਵਨ ਵਿੱਚ ਯੋਗ ਨੂੰ ਮਹੱਤਵ ਦੇਣਾ ਚਾਹੀਦਾ ਹੈ।
Last Updated : Feb 3, 2023, 8:24 PM IST