ਐਸਟੀਐਫ ਨੇ 3 ਨੌਜਵਾਨਾਂ ਨੂੰ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ, ਇੱਕ ਕਾਰ ਵੀ ਕੀਤੀ ਬਰਾਮਦ - three smugglers arrest in amritsar
Published : Dec 26, 2023, 10:23 AM IST
ਅੰਮ੍ਰਿਤਸਰ :ਪੰਜਾਬ ਪੁਲਿਸ ਵੱਲੋਂ ਲਗਾਤਾਰ ਨਸ਼ੇ ਦੇ ਸੌਦਾਗਰਾਂ ਉੱਤੇ ਸ਼ਿੰਕਜਾ ਕੱਸਿਆ ਜਾ ਰਿਹਾ ਹੈ। ਇਸ ਹੀ ਤਹਿਤ ਤਰਨਤਾਰਨ ਰੋਡ 'ਤੇ ਪਿੰਡ ਚੱਬਾ ਕੋਲ ਪੁਲਿਸ ਨੇ ਨਾਕਾਬੰਦੀ ਦੌਰਾਨ ਹੈਰੋਇਨ ਸਣੇ ਤਿੰਨ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਐਸਟੀਐਫ ਟੀਮ ਨੇ ਇਹਨਾਂ ਤਸਕਰਾਂ ਕੋਲੋਂ ਡੇਢ ਕਿਲੋ ਹੈਰੋਇਨ ਅਤੇ ਇੱਕ ਕਾਰ ਬਰਾਮਦ ਕੀਤੀ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਨਾਕਾਬੰਦੀ ਕਰਕੇ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ। ਐੱਸ.ਟੀ.ਐੱਫ ਅਧਿਕਾਰੀਆਂ ਮੁਤਾਬਕ ਫੜੇ ਗਏ ਤਿੰਨੇ ਨੌਜਵਾਨ ਅੰਮ੍ਰਿਤਸਰ ਦੇ ਹੀ ਵਸਨੀਕ ਹਨ। ਜਿੰਨਾਂ ਦੀ ਉਮਰ 25 ਤੋਂ 27 ਸਾਲ ਦੇ ਕਰੀਬ ਹੈ। ਡੀਐਸਪੀ ਨੇ ਦੱਸਿਆ ਕਿ ਫਿਲਹਾਲ ਇਹਨਾਂ ਮੁਲਜ਼ਮਾਂ ਨੂੰ ਕਾਬੂ ਕਰਕੇ ਥਾਣੇ ਲਿਜਾਇਆ ਜਾਵੇਗਾ, ਜਿੱਥੇ ਅਗਲੀ ਕਾਰਵਾਈ ਕੀਤੀ ਜਾਵੇਗੀ। ਮਿਲੀ ਜਾਣਕਾਰੀ ਮੁਤਾਬਿਕ ਇਹਨਾਂ ਮੁਲਜ਼ਮਾਂ ਦੇ ਸਬੰਧ ਪਾਕਿਸਤਾਨ ਦੇ ਨਸ਼ਾ ਤਸਕਰਾਂ ਨਾਲ ਵੀ ਸਾਹਮਣੇ ਆਏ ਹਨ, ਪਰ ਇਹ ਕਿਸ ਹੱਦ ਤੱਕ ਸਹੀ ਹੈ ਅਤੇ ਇਹਨਾਂ ਦੀ ਕਿੰਨੀ ਵੱਡੀ ਗੈਂਗ ਹੈ ਇਸ ਦਾ ਖੁਲਾਸਾ ਜਾਂਚ ਤੋਂ ਬਾਅਦ ਹੋਵੇਗਾ।