Jalandhar Youth Drowned In McLeod Ganj: ਮੈਕਲੋਡਗੰਜ ਘੁੰਮਣ ਗਏ ਨੌਜਵਾਨਾਂ ਨਾਲ ਵਾਪਰਿਆ ਹਾਦਸਾ, ਝਰਨੇ 'ਚ ਡੁੱਬਣ ਨਾਲ ਪੰਜਾਬੀ ਨੌਜਵਾਨ ਮੌਤ - ਹਿਮਾਚਲ ਪ੍ਰਦੇਸ਼ ਚ ਪੰਜਾਬੀ ਨੌਜਵਾਨ ਦੀ ਮੌਤ
Published : Sep 17, 2023, 2:00 PM IST
ਜਲੰਧਰ:ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਦੇ ਭਾਗਸੂ 'ਚ ਨਹਾਉਣ ਆਇਆ ਪੰਜਾਬ ਦਾ ਸੈਲਾਨੀ ਤੇਜ਼ ਵਹਾਅ 'ਚ ਰੁੜ੍ਹ ਗਿਆ, ਜਿਸ ਦੀ ਮੌਤ ਹੋ ਚੁੱਕੀ ਹੈ। ਪੁਲਿਸ ਨੇ ਨੌਜਵਾਨ ਦੀ ਲਾਸ਼ ਕਰੀਬ 100 ਮੀਟਰ ਹੇਠਾਂ ਤੋਂ ਬਰਾਮਦ ਕੀਤਾ ਹੈ। ਦੱਸ ਦਈਏ ਕਿ ਨੌਜਵਾਨ ਦੋਸਤਾਂ ਨਾਲ ਜਲੰਧਰ ਤੋਂ ਮੈਕਲੋਡਗੰਜ ਆਇਆ ਹੋਇਆ ਸੀ। ਇਸ ਸਬੰਧੀ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਲੰਧਰ ਦੇ ਰਹਿਣ ਵਾਲੇ ਅਮਿਤ ਕੁਮਾਰ ਨੇ ਥਾਣਾ ਮੈਕਲੋਡਗੰਜ ਦੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਅਤੇ ਉਸ ਦੇ 4 ਸਾਥੀ ਭਾਗਸੂ ਨਾਥ ਝਰਨੇ ਦੇ ਨਾਲ ਲੱਗਦੇ ਝਰਨੇ ਵਿੱਚ ਨਹਾ ਰਹੇ ਸਨ। ਇਸ ਦੌਰਾਨ ਪਾਣੀ ਦਾ ਪੱਧਰ ਅਚਾਨਕ ਵੱਧ ਗਿਆ। ਇਸ ਕਾਰਨ ਉਸ ਦਾ ਦੋਸਤ ਪਵਨ ਕੁਮਾਰ ਪੁੱਤਰ ਰਾਜਿੰਦਰ ਕੁਮਾਰ ਪਾਣੀ ਦੇ ਵਹਾਅ ਵਿੱਚ ਰੁੜ੍ਹ ਗਿਆ ਤੇ ਬਾਕੀ ਦੋਸਤ ਉਥੋਂ ਭੱਜਣ ਵਿੱਚ ਕਾਮਯਾਬ ਹੋ ਗਏ। SDRF ਕਾਂਗੜਾ ਅਤੇ ਸਥਾਨਕ ਪੁਲਿਸ ਟੀਮ ਨੇ ਲਾਪਤਾ ਨੌਜਵਾਨਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਨੌਜਵਾਨ ਦੀ ਲਾਸ਼ ਝਰਨੇ ਤੋਂ ਕਰੀਬ 100 ਮੀਟਰ ਹੇਠਾਂ ਬਰਾਮਦ ਕੀਤੀ।