ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ ਨੇ ਕੀਤਾ ਵਾਹਿਗੁਰੂ ਦਾ ਸ਼ੁਕਰਾਨਾ - ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਚੋਣ ਵਿੱਚ ਜਥੇਦਾਰ ਅਵਤਾਰ ਸਿੰਘ ਰਿਆ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਜ਼ਿਲ੍ਹਾ ਅਕਾਲੀ ਦਲ ਦੇ ਹਲਕਾ ਇੰਚਾਰਜ ਜਗਦੀਪ ਸਿੰਘ ਚੀਮਾ,ਐਡਵੋਕੇਟ ਅਮਰਦੀਪ ਸਿੰਘ ਧਾਰਨੀ ਅਤੇ ਜਥੇਦਾਰ ਕਰਨੈਲ ਸਿੰਘ ਪੰਜੌਲੀ ਸਾਬਕਾ ਜਨਰਲ ਸਕੱਤਰ ਸਮੇਤ ਸਮੁੱਚੀ ਟੀਮ ਵੱਲੋਂ ਸਨਮਾਨਰ ਕੀਤਾ ਗਿਆ। ਇਸ ਮੌਕੇ ਜਥੇਦਾਰ ਅਵਤਾਰ ਸਿੰਘ ਰਿਆ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸਮੁੱਚੀ ਸ਼੍ਰੋਮਣੀ ਕਮੇਟੀ ਟੀਮ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਉਨ੍ਹਾਂ ਨੂੰ ਜੂਨੀਅਰ ਮੀਤ ਪ੍ਰਧਾਨ ਦੇ ਅਹੁਦੇ 'ਤੇ ਸੇਵਾ ਕਰਨ ਦਾ ਮੌਕਾ ਦਿੱਤਾ।
Last Updated : Feb 3, 2023, 8:32 PM IST