Karnataka Election 2023: ਨਿਰਮਲਾ ਸੀਤਾਰਮਨ ਨੇ ਕਿਹਾ- ਪੀਐਮ ਮੋਦੀ ਕ੍ਰਿਸ਼ਮਾਈ ਨੇਤਾ, ਦੇਖੋ ਵੀਡੀਓ
ਕਰਨਾਟਕ ਵਿਧਾਨ ਸਭਾ ਚੋਣਾਂ 2023 ਲਈ ਵੋਟਿੰਗ ਜਾਰੀ ਹੈ। ਲੋਕ ਵੋਟਿੰਗ ਵਿੱਚ ਸਰਗਰਮੀ ਨਾਲ ਹਿੱਸਾ ਲੈ ਰਹੇ ਹਨ। ਪੋਲਿੰਗ ਸਟੇਸ਼ਨਾਂ 'ਤੇ ਸਵੇਰ ਤੋਂ ਹੀ ਲੋਕਾਂ ਦੀ ਭੀੜ ਦੇਖਣ ਨੂੰ ਮਿਲੀ। ਇਸ ਦੌਰਾਨ ਉੱਘੇ ਆਗੂਆਂ ਅਤੇ ਪਤਵੰਤਿਆਂ ਨੇ ਲੋਕਾਂ ਨੂੰ ਇਸ ਚੋਣ ਮੇਲੇ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੀਐਮ ਮੋਦੀ ਇੱਕ ਕ੍ਰਿਸ਼ਮਈ ਨੇਤਾ ਹਨ ਅਤੇ ਉਨ੍ਹਾਂ ਦਾ ਜਾਦੂ ਇੱਥੇ ਹੀ ਨਹੀਂ ਪੂਰੇ ਦੇਸ਼ ਵਿੱਚ ਚੱਲਦਾ ਹੈ। ਇਸ ਦੇ ਨਾਲ ਹੀ, ਸੂਬੇ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਨੇ ਲੋਕਾਂ ਨੂੰ ਕਰਨਾਟਕ ਦੇ ਵਿਕਾਸ ਲਈ ਵੋਟ ਦੇਣ ਦੀ ਅਪੀਲ ਕੀਤੀ। ਬੋਮਈ ਨੇ ਹੁਬਲੀ ਦੇ ਹਨੂੰਮਾਨ ਮੰਦਰ 'ਚ ਪੂਜਾ ਕੀਤੀ। ਇੰਫੋਸਿਸ ਦੇ ਸੰਸਥਾਪਕ ਨਾਰਾਇਣ ਮੂਰਤੀ ਆਪਣੀ ਪਤਨੀ ਨਾਲ ਬੈਂਗਲੁਰੂ ਦੇ ਇਕ ਪੋਲਿੰਗ ਬੂਥ 'ਤੇ ਵੋਟ ਪਾਉਣ ਪਹੁੰਚੇ। ਸੁਧਾ ਮੂਰਤੀ ਨੇ ਵੀ ਆਪਣੀ ਵੋਟ ਪਾਉਣ ਤੋਂ ਬਾਅਦ ਨੌਜਵਾਨ ਵੋਟਰਾਂ ਨੂੰ ਸੰਦੇਸ਼ ਦਿੱਤਾ।