ਕੋਟਕਪੂਰਾ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਨੂੰ ਕੀਤਾ ਕਾਬੂ - ਕੋਟਕਪੂਰਾ ਪੁਲਿਸ
ਫ਼ਰੀਦਕੋਟ ਜ਼ਿਲ੍ਹੇ ਦੀ ਕੋਟਕਪੂਰਾ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ (Kotakpura police arrested gang of robbers) ਦੇ ਪੰਜ ਮੈਬਰਾਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ। ਜਿਨ੍ਹਾਂ ਕੋਲੋਂ ਲੁੱਟੀ ਹੋਈ 4 ਲੱਖ 40 ਹਜ਼ਾਰ ਰੁਪਏ ਦੀ ਰਾਸ਼ੀ ਅਤੇ ਇੱਕ ਕਾਰ ਵੀ ਬਰਾਮਦ ਹੋਈ। ਜਾਣਕਾਰੀ ਦਿੰਦੇ ਹੋਏ ਐਸਪੀ ਨੇ ਦੱਸਿਆ ਕਿ ਐਸਐਸਪੀ ਫਰੀਦਕੋਟ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਅੰਦਰ ਨਾਕੇਬੰਦੀ ਕਰ ਚੈਕਿੰਗ ਤੋਂ ਇਲਾਵਾ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ, ਇਸ ਦਰਮਿਆਨ ਕੋਟਕਪੂਰਾ ਦੇ ਨਾਈਆਂ ਵਾਲੀ ਗਲੀ 'ਚ ਸ਼ੱਕੀ ਹਾਲਤ 'ਚ ਕੁੱਝ ਨੌਜਵਾਨ ਕਾਰ ਸਵਾਰ ਦੇਖੇ ਗਏ, ਜਿਨ੍ਹਾਂ ਨੂੰ ਤੁਰੰਤ ਪੁਲਿਸ ਬਲ ਨਾਲ ਹਿਰਾਸਤ 'ਚ ਲਿਆ ਗਿਆ। ਤਲਾਸ਼ੀ ਦੌਰਾਨ ਇੱਕ ਦੇਸੀ ਕੱਟਾ ਅਤੇ ਇੱਕ 32 ਬੋਰ ਪਿਸਤੌਲ ਬਰਾਮਦ ਹੋਈ ਅਤੇ ਜਦ ਕਾਰ ਦੀ ਤਲਾਸ਼ੀ ਲਈ ਗਈ ਤਾਂ ਉਸ ਚੋ 4 ਲੱਖ 40 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ।
Last Updated : Feb 3, 2023, 8:37 PM IST