ਸੁਧੀਰ ਸੂਰੀ ਦੇ ਸਸਕਾਰ ਮੌਕੇ ਪਹੁੰਚੇ ਲਕਸ਼ਮੀ ਕਾਂਤਾ ਚਾਵਲਾ ਨੇ ਗੁਰਪਤਵੰਤ ਪੰਨੂੰ ਨੂੰ ਕੀਤਾ ਚੈਲੰਜ - ਸੁਧੀਰ ਸੂਰੀ ਦਾ ਕਤਲ
ਅੰਮ੍ਰਿਤਸਰ: ਟਕਸਾਲੀ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਸਸਕਾਰ ਵਿਚ ਸ਼ਾਮਲ ਹੋਣ ਲਈ ਦੁਰਗਿਆਣਾ ਕਮੇਟੀ ਦੀ ਪ੍ਰਧਾਨ ਤੇ ਭਾਜਪਾ ਦੀ ਸਾਬਕਾ ਮੰਤਰੀ ਲਕਸ਼ਮੀ ਕਾਂਤਾ ਚਾਵਲਾ ਵੀ ਪੁੱਜੇ। ਉਨ੍ਹਾਂ ਕਿਹਾ ਹਿੰਦੂਆਂ ਦੀ ਅਵਾਜ਼ ਉਠਾਉਣ ਵਾਲੇ ਇਕ ਨੇਤਾ ਨੂੰ ਅੱਤਵਾਦੀਆਂ ਵੱਲੋਂ ਗੋਲੀਆਂ ਮਾਰ ਕੇ ਮਾਰ ਦਿੱਤਾ ਗਿਆ। ਅੱਜ ਉਸ ਨੇਤਾ ਨੂੰ ਅਸੀਂ ਸ਼ਰਧਾਂਜਲੀ ਭੇਂਟ ਕਰਨੀ ਪੁੱਜੇ ਹਾਂ ਬੀਬੀ ਚਾਵਲਾ ਨੇ ਕਿਹਾ ਕਿ ਇੰਦਰਾ ਗਾਂਧੀ ਨੂੰ ਤੇ ਸ: ਬੇਅੰਤ ਸਿੰਘ ਨੂੰ ਉਨ੍ਹਾਂ ਦੇ ਸੁਰੱਖਿਆ ਕਰਮੀਆਂ ਵੱਲੋਂ ਹੀ ਗੋਲੀਆਂ ਮਾਰ ਕੇ ਮਾਰ ਦਿੱਤਾ ਗਿਆ ਸੀ। ਉਨ੍ਹਾ ਕਿਹਾ ਅੱਗੇ ਤੋਂ ਅਜਿਹੀ ਘਟਨਾ ਨਾ ਹੋਵੇ ਇਸ ਨੂੰ ਲੈ ਕੇ ਅਸੀਂ ਕੇਂਦਰੀ ਗ੍ਰਹਿ ਮੰਤਰੀ ਅਤੇ ਪੰਜਾਬ ਦੇ ਗ੍ਰਹਿ ਮੰਤਰੀ ਨੂੰ ਇਸ ਬਾਰੇ ਧਿਆਨ ਦੇਣ ਲਈ ਕਿਹਾ ਹੈ ਕਿਹਾ ਕਾਨੂੰਨ ਵਿਵਸਥਾ ਦੀ ਘਾਟ ਦੇ ਚਲਦੇ ਹੀ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। ਬੀਬੀ ਚਾਵਲਾ ਨੇ ਕਿਹਾ ਕਿ ਗੁਰਪਤਵੰਤ ਪੰਨੂੰ ਨੇ ਜੇਕਰ ਮਾਂ ਦਾ ਦੁੱਧ ਪੀਤਾ ਅਤੇ ਅੰਮ੍ਰਿਤਸਰ ਆ ਜਾਏ ਫਿਰ ਗੱਲ ਕਰੇ ਦੂਰ ਤੋਂ ਗੱਲਾਂ ਕਰਨੀਆਂ ਆਸਾਨ ਹੈ ਖ਼ੁਦ ਕਿਉਂ ਕਿਸੇ ਨੂੰ ਮਾਰ ਦਿੰਦਾ ਦੂਸਰਿਆਂ ਦੇ ਮੋਢੇ ਤੇ ਬੰਦੂਕ ਰੱਖ ਕੇ ਚਲਾ ਰਹੇ ਦੋਸ਼ੀਆਂ ਨੂੰ ਇੱਕ ਕਰੋੜ ਦਾ ਇਨਾਮ ਦੇ ਰਿਹਾ ਹੈ ਉਹ ਆਪ ਗੋਲੀ ਮਾਰ ਕੇ ਦਿਖਾਵੇ।
Last Updated : Feb 3, 2023, 8:31 PM IST