ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਦੇਰ ਰਾਤ ਹੰਗਾਮਾ, ਯਾਤਰੀ ਪ੍ਰੇਸ਼ਾਨ
ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਸ਼੍ਰੀ ਗੁਰੂ ਰਾਮਦਾਸ ਹਵਾਈ ਅੱਡੇ 'ਤੇ ਵੀਰਵਾਰ ਦੇਰ ਰਾਤ ਨੂੰ ਹੰਗਾਮਾ ਹੋ ਗਿਆ। ਅਮਰੀਕਾ ਜਾਣ ਵਾਲੇ ਯਾਤਰੀ ਪਿਛਲੇ 24 ਘੰਟਿਆਂ ਤੋਂ ਏਅਰਪੋਰਟ 'ਤੇ ਫਸੇ ਹੋਏ ਹਨ, ਪਰ ਨਾ ਤਾਂ ਉਨ੍ਹਾਂ ਨੂੰ ਬਾਹਰ ਜਾਣ ਦਿੱਤਾ ਗਿਆ ਅਤੇ ਨਾ ਹੀ ਉਨ੍ਹਾਂ ਨੂੰ ਫਲਾਈਟ ਬਾਰੇ ਸਹੀ ਜਾਣਕਾਰੀ ਦਿੱਤੀ ਗਈ। ਸੋਸ਼ਲ ਮੀਡੀਆ ਉੱਤੇ ਵੀਡੀਓ ਸ਼ੇਅਰ ਕਰਦੇ ਹੋਏ (Sri Guru Ram Dass Jee International Airport, passengers disturbed) ਯਾਤਰੀ ਨੇ ਦੱਸਿਆ ਕਿ 150 ਤੋਂ ਵੱਧ ਯਾਤਰੀਆਂ ਨੇ ਜਾਰਜੀਆ, ਅਮਰੀਕਾ ਜਾਣ ਲਈ ਇੱਕ ਵਿਦੇਸ਼ੀ ਕੰਪਨੀ ਨਿਓਸ ਨਾਲ ਫਲਾਈਟ ਬੁੱਕ ਕੀਤੀ। 4 ਜਨਵਰੀ ਨੂੰ ਸ਼ਾਮ 7 ਵਜੇ ਸਾਰੇ ਯਾਤਰੀਆਂ ਦਾ (Late night commotion at Amritsar Airport) ਚੈੱਕ-ਇਨ ਕੀਤਾ ਗਿਆ ਸੀ, ਪਰ ਉਸ ਤੋਂ ਬਾਅਦ 5 ਜਨਵਰੀ ਦੀ ਰਾਤ ਤੱਕ ਫਲਾਈਟ ਬਾਰੇ ਕੋਈ ਜਾਣਕਾਰੀ ਨਹੀਂ ਹੈ। ਗਰਾਊਂਡ ਸਟਾਫ 4 ਜਨਵਰੀ ਤੋਂ ਇਹ ਬਹਾਨਾ ਬਣਾ ਰਿਹਾ ਹੈ ਕਿ ਫਲਾਈਟ 1 ਘੰਟੇ 'ਚ ਆ ਰਹੀ ਹੈ। ਫਲਾਈਟ ਨੇ ਦੁਪਹਿਰ 12:50 'ਤੇ ਉਡਾਣ ਭਰਨੀ ਸੀ। ਇਸ ਮੁਤਾਬਕ ਉਨ੍ਹਾਂ ਦਾ ਚੈਕ-ਇਨ ਵੀ ਹੋਇਆ, ਪਰ ਹੁਣ ਨਾ ਤਾਂ (Late night commotion at Sri Guru Ram Dass Jee International Airport) ਫਲਾਈਟ ਦਾ ਪਤਾ ਲੱਗਾ ਹੈ ਅਤੇ ਨਾ ਹੀ ਉਨ੍ਹਾਂ ਦੇ ਖਾਣ-ਪੀਣ ਅਤੇ ਸੌਣ ਦਾ ਪ੍ਰਬੰਧ ਕੀਤਾ ਗਿਆ ਹੈ।
Last Updated : Feb 3, 2023, 8:38 PM IST