ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਗਿਆ ਮਾਘੀ ਦਾ ਪਵਿੱਤਰ ਦਿਹਾੜਾ,ਦੇਸ਼ ਵਿਦੇਸ਼ ਤੋਂ ਪਹੁੰਚ ਰਹੀਆਂ ਸੰਗਤਾਂ - ਮਾਘੀ ਦਾ ਤਿਉਹਾਰ
Published : Jan 14, 2024, 12:35 PM IST
ਅੰਮ੍ਰਿਤਸਰ: ਅੱਜ ਦੇਸ਼ ਦੁਨੀਆ ਵਿੱਚ ਰਹਿੰਦੇ ਸਿੱਖ ਭਾਈਚਾਰੇ ਵੱਲੋਂ ਮਾਘੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਅੱਜ ਮਾਘੀ ਦਾ ਤਿਉਹਾਰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਗੁਰੂ ਘਰ ਪਹੁੰਚੇ। ਇਸ ਮੌਕੇ ਚਾਲੀ ਮੁਕਤਿਆਂ ਦੀ ਯਾਦ ਵਿੱਚ ਮਨਾਏ ਗਏ ਇਸ ਪਵਿੱਤਰ ਦਿਹਾੜੇ ਵਿੱਚ ਸੰਗਤ ਨੇ ਸੱਚਖੰਡ ਵਿਖੇ ਸ਼ਰਧਾ ਨਾਲ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਤੋਂ ਇਲਾਵਾ ਇਸ ਅੰਮ੍ਰਿਤਸਰ ਵਿਖੇ ਮੱਥਾ ਟੇਕਣ ਲਈ ਦੇਸ਼ ਵਿਦੇਸ਼ ਤੋਂ ਵੀ ਸੰਗਤ ਪਹੁੰਚੀ। ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਏ ਸਿੰਘ ਨੇ ਅੱਜ ਦੇ ਇਤਿਹਾਸ ਨਾਲ ਜੁੜੀ ਜਾਣਕਾਰੀ ਸਾਂਝੀ ਕੀਤੀਆਂ ਤੇ ਕਿਹਾ ਕਿ ਅੱਜ ਮਾਘੀ ਦੇ ਨਾਲ ਸੰਗਰਾਂਦ ਵੀ ਹੈ ਅਤੇ ਸਿੱਖ ਕੈਲੰਡਰ ,ਉਤਾਬਿਕ ਨਵਾਂ ਸਾਲ ਵੀ ਅੱਜ ਤੋਂ ਹੀ ਸ਼ੁਰੂ ਹੁੰਦਾ ਹੈ। ਉਥੇ ਹੀ ਉਹਨਾਂ ਸਿੱਖ ਸੰਗਤ ਨੂੰ ਗੁਰੂ ਸਾਹਿਬ ਦੇ ਨਕਸ਼ੇ ਕਦਮ ਉੱਤੇ ਚਲਣ ਦੀ ਅਪੀਲੀ ਕੀਤੀ। ਇਸ ਮੌਕੇ ਸ਼ਰਧਾਲੂਆਂ ਦਾ ਕਹਿਣਾ ਸੀ ਕਿ ਅੱਜ ਕੱਲ ਦੀ ਨੌਜਵਾਨ ਪੀੜੀ ਮਾਘੀ ਵਰਗੇ ਪਵਿੱਤਰ ਤਿਉਹਾਰਾਂ ਨੂੰ ਭੁੱਲਦੀ ਜਾ ਰਹੀ ਹੈ। ਉਹਨਾਂ ਨੂੰ ਪਤਾ ਹੀ ਨਹੀਂ ਕਿ ਮਾਘੀ ਦਾ ਮਤਲਬ ਕੀ ਹੈ ਸਾਨੂੰ ਲੋੜ ਹੈ ਉਹਨਾਂ ਨੂੰ ਆਪਣੇ ਇਤਿਹਾਸ ਬਾਰੇ ਜਾਣੂ ਕਰਾਉਣ ਦੀ।