ਵਿਧਾਇਕ ਗਨੀਵ ਕੌਰ ਨੇ 'ਆਪ' ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਹੀ ਇਹ ਗੱਲ, ਕਿਹਾ... - ਸਿੱਧੂ ਮੂਸੇਵਾਲਾ ਮਾਮਲੇ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਗਨੀਵ ਕੌਰ ਨੇ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ 'ਆਪ' ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮਜੀਠਾ ਹਲਕੇ 'ਚ ਉਨ੍ਹਾਂ ਦਾ ਵੀ ਕਤਲ ਹੋਇਆ ਹੈ ਪਰ ਮੁਲਜ਼ਮ ਅਜੇ ਤੱਕ ਨਹੀਂ ਫੜੇ ਗਏ ਹਨ। ਸਿੱਧੂ ਮੂਸੇਵਾਲਾ ਮਾਮਲੇ 'ਚ ਵੀ 'ਆਪ' ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਇੱਕ ਮਾਂ 'ਤੇ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਕਿਸੇ ਨੂੰ ਸਮਝ ਨਹੀਂ ਆ ਰਿਹਾ ਕਿ ਕੀ ਹੋਇਆ ਹੋਵੇਗਾ, ਇੱਕ ਪਰਿਵਾਰ ਨੇ ਆਪਣਾ ਪੁੱਤਰ ਗੁਆਇਆ ਹੈ ਜੋ ਵਾਪਸ ਕਦੇ ਵਾਪਸ ਨਹੀਂ ਆ ਸਕਦਾ। ਸਰਕਾਰ ਨੇ ਅਜੇ ਤੱਕ ਇਸ ਮਾਮਲੇ 'ਚ ਕੋਈ ਵੱਡੀ ਕਾਰਵਾਈ ਨਹੀਂ ਕੀਤੀ ਹੈ।
Last Updated : Feb 3, 2023, 8:24 PM IST