ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮੰਡੀ ਗੋਬਿੰਦਗੜ ਸਜਾਇਆ ਨਗਰ ਕੀਰਤਨ - Mandi Gobindgarh news
ਫਤਿਹਗੜ੍ਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਗੁਰੂ ਕੀ ਨਗਰੀ ਮੰਡੀ ਗੋਬਿੰਦਗੜ੍ਹ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜਿਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਨਾਲ ਸਜਾਈ ਸੁੰਦਰ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕੀਤਾ ਗਿਆ। ਜਿਸ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸੰਪੰਨ ਹੋਇਆ। ਇਸ ਨਗਰ ਕੀਰਤਨ ਦਾ ਸ਼ਹਿਰ ਵਾਸੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।553rd birth anniversary of Sri Guru Nanak Dev Ji
Last Updated : Feb 3, 2023, 8:31 PM IST