ਪੰਜਾਬ

punjab

ਪੰਜਾਬ ਸਰਕਾਰ ਵੱਲੋਂ ਚਲਾਈ ਗਈ ਤੀਰਥ ਯਾਤਰਾ ਤਹਿਤ ਮਾਨਸਾ ਤੋਂ ਪਹਿਲੀ ਬੱਸ ਰਵਨਾ

ETV Bharat / videos

ਪੰਜਾਬ ਸਰਕਾਰ ਵੱਲੋਂ ਚਲਾਈ ਗਈ ਤੀਰਥ ਯਾਤਰਾ ਤਹਿਤ ਮਾਨਸਾ ਤੋਂ ਪਹਿਲੀ ਬੱਸ ਰਵਨਾ - ਸ੍ਰੀ ਅਨੰਦਪੁਰ ਸਾਹਿਬ

By ETV Bharat Punjabi Team

Published : Dec 15, 2023, 1:26 PM IST

ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦੇ ਲਈ ਚਲਾਈ ਗਈ ਤੀਰਥ ਯਾਤਰਾ ਦੀ ਲੜੀ ਤਹਿਤ ਅੱਜ ਮਾਨਸਾ ਤੋਂ ਪਹਿਲੀ ਬੱਸ 43 ਸ਼ਰਧਾਲੂਆਂ ਨੂੰ ਲੈ ਕੇ ਰਵਾਨਾ ਹੋਈ ਹੈ। ਇਹ ਬੱਸ ਮਾਨਸਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਸਮੇਤ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏਗੀ। ਤੀਰਥ ਸਥਾਨਾਂ ਦੇ ਲਈ ਰਵਾਨਾ ਹੋਈ ਬੱਸ ਨੂੰ ਝੰਡੀ ਦੇਣ ਸਮੇਂ ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੇ ਲਈ ਤੀਰਥ ਯਾਤਰਾ ਸ਼ੁਰੂ ਕੀਤੀ ਗਈ ਜੋ ਕਿ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਲਈ ਸ਼ਰਧਾਲੂਆਂ ਨੂੰ ਬੱਸ ਅਤੇ ਟਰੇਨ ਰਾਹੀਂ ਸਰਕਾਰ ਨੇ ਫਰੀ ਯਾਤਰਾ ਕਰਨ ਦੀ ਸਹੂਲਤ ਪ੍ਰਦਾਨ ਕੀਤੀ ਹੈ। ਉਨ੍ਹਾਂ ਦੱਸਿਆ ਕਿ ਅੱਜ ਮਾਨਸਾ ਤੋਂ ਪਹਿਲੀ ਬੱਸ ਯਾਤਰਾ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਲਈ ਰਵਾਨਾ ਕੀਤੀ ਗਈ ਹੈ। ਜਿਸ ਦੇ ਵਿੱਚ 43 ਸ਼ਰਧਾਲੂਆਂ ਦਾ ਜਥਾ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਪਟਨਾ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਦੇ ਲਈ ਬੱਸਾਂ ਰਵਾਨਾ ਕੀਤੀਆਂ ਜਾਣਗੀਆਂ ਪਹਿਲੀ ਯਾਤਰਾ ਦੇ ਲਈ ਜਾ ਰਹੇ ਸ਼ਰਧਾਲੂਆਂ ਦੇ ਵਿੱਚ ਵੀ ਖੁਸ਼ੀ ਪਾਈ ਜਾ ਰਹੀ ਹੈ ਤੇ ਉਨ੍ਹਾਂ ਦਾ ਵੀ ਕਹਿਣਾ ਹੈ ਕਿ ਸਰਕਾਰ ਵੱਲੋਂ ਚਲਾਈ ਗਈ ਫਰੀ ਬੱਸ ਤੀਰਥ ਯਾਤਰਾ ਲੋਕਾਂ ਦੇ ਲਈ ਵਰਦਾਨ ਹੈ।

 

ABOUT THE AUTHOR

...view details