ਦੇਰ ਰਾਤ ਮਰਹੂਮ ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ ਸਾਬਕਾ ਮੁੱਖ ਮੰਤਰੀ ਚੰਨੀ - ਮਰਹੂਮ ਸਿੱਧੂ ਮੂਸੇਵਾਲਾ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮਰਹੂਮ ਸਿੱਧੂ ਮੂਸੇਵਾਲਾ ਦੇ ਘਰ ਦੇਰ ਰਾਤ ਪਹੁੰਚੇ ਤੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਮਾਨਸਾ ਪੁਲਿਸ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ 188 ਆਈਪੀਸੀ ਵਿੱਚ ਦਰਜ ਕੀਤੇ ਮਾਮਲੇ ਵਿੱਚ 12 ਜਨਵਰੀ, 2023 ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ। ਦੱਸਣਯੋਗ ਹੈ ਕਿ ਵਿਧਾਨ ਸਭਾ ਚੋਣਾਂ ਤੋ ਬਾਅਦ ਮੁੱਖ ਮੰਤਰੀ ਚਰਨਜੀਤ ਚੰਨੀ ਵਿਦੇਸ਼ ਚਲੇ ਗਏ ਸਨ ਜਿਸ ਤੋ ਬਾਅਦ ਕਾਂਗਰਸ ਪਾਰਟੀ ਦੀ ਟਿਕਟ ਉੱਤੇ ਚੋਣ ਲੜ ਚੁੱਕੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ ਤੇ ਹੁਣ ਚਰਨਜੀਤ ਚੰਨੀ ਪੰਜਾਬ ਪਰਤੇ। ਸਾਬਕਾ ਮੁੱਖ ਮੰਤਰੀ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਇੱਕ ਘੰਟੇ ਦੇ ਕਰੀਬ ਮੁਲਾਕਾਤ ਕੀਤੀ।
Last Updated : Feb 3, 2023, 8:36 PM IST