84 ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਕਿਸਾਨਾਂ ਵੱਲੋਂ ਮਾਰਚ - ਸਿੱਖਾਂ ਦੀ ਨਸਲਕੁਸ਼ੀ
ਅੰਮ੍ਰਿਤਸਰ ਦੇ ਭੰਡਾਰੀ ਪੁਲ ਉੱਤੇ ਕਿਰਤੀ ਕਿਸਾਨ ਯੂਨੀਅਨ (kirti kisan union) ਵੱਲੋਂ ਨਵੰਬਰ 1984 ਦੇ ਨਸਲਕੁਸ਼ੀ ਵਿੱਚ ਸ਼ਿਕਾਰ ਹੋਏ ਸਿੱਖਾਂ ਨੂੰ ਯਾਦ ਰੱਖਦੇ ਹੋਏ ਅੰਮ੍ਰਿਤਸਰ ਦੇ ਭੰਡਾਰੀ ਪੁਲ ਤੋਂ ਜਲ੍ਹਿਆਂਵਾਲੇ ਬਾਗ਼ ਤਕ ਰੋਸ ਮਾਰਚ ਕੀਤਾ ਗਿਆ। ਇਸ ਦੌਰਾਨ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਨਵੰਬਰ ਉਨੀ ਸੌ ਚੌਰਾਸੀ ਵਿਚ ਦਿੱਲੀ ਵਿਚ ਜਿਸ ਤਰੀਕੇ ਨਾਲ ਸਿੱਖਾਂ ਦੀ ਨਸਲਕੁਸ਼ੀ ਹੋਈ (Genocide of Sikhs) ਉਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਅਤੇ ਅੱਜ ਉਨ੍ਹਾਂ ਵੱਲੋਂ ਸ਼ਹੀਦਾਂ ਦੀ ਯਾਦ ਵਿੱਚ ਰੋਸ ਮਾਰਚ ਕੀਤਾ ਗਿਆ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਵੀ ਅਜੇ ਤੱਕ ਰਿਹਾਅ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਰੋਸ ਮਾਰਚ ਰਾਹੀਂ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ ਵੀ ਕੀਤੀ ਜਾ ਰਹੀ ਹੈ।
Last Updated : Feb 3, 2023, 8:31 PM IST