Fire Incident in Haryana: ਹਰਿਆਣਾ ਰੋਡਵੇਜ਼ ਦੀ ਚੱਲਦੀ ਬੱਸ ਨੂੰ ਲੱਗੀ ਅੱਗ, ਵੱਡਾ ਹਾਦਸਾ ਹੋਣੋ ਟਲਿਆ - ਹਰਿਆਣਾ ਰੋਡਵੇਜ਼ ਦੀ ਬੱਸ ਨੂੰ ਅੱਗ ਲੱਗਣ ਦੀ ਘਟਨਾ
Published : Oct 20, 2023, 1:57 PM IST
ਚਰਖੀ ਦਾਦਰੀ:ਹਰਿਆਣਾ ਦੇ ਚਰਖੀ ਦਾਦਰੀ 'ਚ ਹਰਿਆਣਾ ਰੋਡਵੇਜ਼ ਦੀ ਬੱਸ ਨੂੰ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਸਵਾਰੀਆਂ ਨਾਲ ਭਰੀ ਹਰਿਆਣਾ ਰੋਡਵੇਜ਼ ਦੀ ਬੱਸ ਨੂੰ ਖੇੜੀ ਬੱਤਰ ਨੇੜੇ ਅੱਗ ਲੱਗ ਗਈ।ਅੱਗ ਲੱਗਣ ਤੋਂ ਬਾਅਦ ਬੱਸ 'ਚ ਸਵਾਰ ਯਾਤਰੀਆਂ 'ਚ ਦਹਿਸ਼ਤ ਫੈਲ ਗਈ। ਕੁਝ ਦੇਰ ਵਿੱਚ ਹੀ ਬੱਸ ਸੜਨ ਲੱਗ ਪਈ। ਖੁਸ਼ਕਿਸਮਤੀ ਦੀ ਗੱਲ ਇਹ ਰਹੀ ਕਿ ਬੱਸ ਵਿੱਚ ਸਵਾਰ ਯਾਤਰੀਆਂ ਨੂੰ ਸਮੇਂ ਸਿਰ ਬੱਸ ਵਿੱਚੋਂ ਬਾਹਰ ਕੱਢ ਲਿਆ ਗਿਆ, ਨਹੀਂ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ। ਹਾਲਾਂਕਿ ਬੱਸ ਸੜ ਕੇ ਸੁਆਹ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਬੱਸ 'ਚ ਕਰੀਬ 40 ਯਾਤਰੀ ਸਵਾਰ ਸਨ। ਦੱਸ ਦਈਏ ਕਿ ਬੱਸ ਵਿੱਚ ਅੱਗ ਲੱਗਣ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਦਾਦਰੀ ਫਾਇਰ ਵਿਭਾਗ ਅਤੇ ਡਾਇਲ 112 ਦੀ ਟੀਮ ਮੌਕੇ 'ਤੇ ਪਹੁੰਚ ਗਈ। ਕਾਫੀ ਮਿਹਨਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਬੱਸ ਨੂੰ ਅੱਗ ਕਿਵੇਂ ਲੱਗੀ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।