ਮੁੰਬਈ 'ਚ 5 ਮੰਜ਼ਿਲਾ ਇਮਾਰਤ 'ਚ ਲੱਗੀ ਭਿਆਨਕ ਅੱਗ, ਜਾਨੀ ਨੁਕਸਾਨ ਹੋਣ ਤੋਂ ਰਿਹਾ ਬਚਾਅ
ਮੁੰਬਈ:ਝਵੇਰੀ ਬਾਜ਼ਾਰ ਇਲਾਕੇ 'ਚ ਅੱਜ ਸਵੇਰੇ 5 ਮੰਜ਼ਿਲਾ ਇਮਾਰਤ 'ਚ ਭਿਆਨਕ ਅੱਗ ਲੱਗ ਗਈ। ਕੁਝ ਹੀ ਦੇਰ 'ਚ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। 5 ਮੰਜ਼ਿਲਾ ਇਮਾਰਤ 'ਚ ਅੱਗ ਲੱਗਣ ਕਾਰਨ ਇਲਾਕੇ 'ਚ ਹੜਕੰਪ ਮਚ ਗਿਆ। ਦੱਸਿਆ ਜਾ ਰਿਹਾ ਹੈ ਕਿ ਫਾਇਰ ਬ੍ਰਿਗੇਡ ਦੀਆਂ 12 ਤੋਂ ਵੱਧ ਗੱਡੀਆਂ ਅੱਗ ਬੁਝਾਉਣ ਵਿੱਚ ਲੱਗੀਆਂ ਹੋਈਆਂ ਹਨ। ਇਮਾਰਤ ਵਿੱਚ ਫਸੇ ਸਾਰੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਇਮਾਰਤ 'ਚ ਫਸੇ ਸਾਰੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਫਾਇਰ ਬ੍ਰਿਗੇਡ ਦੇ ਇਕ ਅਧਿਕਾਰੀ ਨੇ ਦੱਸਿਆ ਕਿ 5 ਮੰਜ਼ਿਲਾ ਇਮਾਰਤ 'ਚ ਦੇਰ ਰਾਤ ਕਰੀਬ 1.30 ਵਜੇ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਇਮਾਰਤ 'ਚ ਫਸੇ ਸਾਰੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ। ਅਜੇ ਤੱਕ ਕਿਸੇ ਦੇ ਜ਼ਖਮੀ ਜਾਂ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।