ਪੰਜਾਬ

punjab

ETV Bharat / videos

ਗਿਆਨੀ ਹਰਪ੍ਰੀਤ ਸਿੰਘ ਜੀ ਦਾ ਸ਼ਹੀਦੀ ਦਿਵਸ ਨੂੰ ਲੈ ਕੇ ਸੰਦੇਸ਼, ਕਿਹਾ- 28 ਦਸੰਬਰ ਨੂੰ 10 ਮਿੰਟ ਲਈ ਮੂਲਮੰਤਰ ਦਾ ਕੀਤਾ ਜਾਵੇ ਜਾਪ - Amritsar latest news in Punjabi

By

Published : Dec 25, 2022, 4:47 PM IST

Updated : Feb 3, 2023, 8:37 PM IST

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Harpreet Singh's Message on Martyrdom Day) ਨੇ ਦੇਸ਼-ਵਿਦੇਸ਼ ਵੱਸਦੀਆਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ਮੌਕੇ 28 ਦਸੰਬਰ ਨੂੰ 10 ਮਿੰਟ ਲਈ ਮੂਲਮੰਤਰ ਦਾ ਜਾਪ ਕੀਤਾ ਜਾਵੇ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਦਸਵੇਂ ਪਾਤਸ਼ਾਹ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਲਾਸਾਨੀ ਇਤਿਹਾਸ ਦੁਨੀਆਂ ਦੇ ਧਰਮ ਇਤਿਹਾਸ ਅੰਦਰ ਨਿਵੇਕਲਾ ਹੈ ਅਤੇ ਹਰ ਸਾਲ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਸਾਹਿਬਜ਼ਾਦਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ਵਿਚ ਇਸ ਸਬੰਧੀ ਸੰਗਤੀ ਰੂਪ ਵਿਚ ਜੁੜਨ ਲਈ ਸਰਕੂਲਰ ਜਾਰੀ ਕੀਤਾ ਗਿਆ ਹੈ ਅਤੇ ਦੇਸ਼ ਵਿਦੇਸ਼ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਅਪੀਲ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸਾਹਿਬਜ਼ਾਦਿਆਂ ਨੂੰ ਨਿਰਧਾਰਤ ਸਮੇਂ ਅਨੁਸਾਰ ਮੂਲਮੰਤਰ ਦਾ ਜਾਪ ਕਰਕੇ ਸਤਿਕਾਰ ਭੇਟ ਕਰਨ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਦਸਵੇਂ ਪਾਤਸ਼ਾਹ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਲਾਸਾਨੀ ਇਤਿਹਾਸ ਦੁਨੀਆਂ ਦੇ ਧਰਮ ਇਤਿਹਾਸ ਅੰਦਰ ਨਿਵੇਕਲਾ ਹੈ ਅਤੇ ਹਰ ਸਾਲ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਸਾਹਿਬਜ਼ਾਦਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦੀਆਂ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੇਸ਼-ਵਿਦੇਸ਼ ਵੱਸਦੀਆਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ਮੌਕੇ 28 ਦਸੰਬਰ ਨੂੰ 10 ਮਿੰਟ ਲਈ ਮੂਲਮੰਤਰ ਦਾ ਜਾਪ ਕੀਤਾ ਜਾਵੇ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਦਸਵੇਂ ਪਾਤਸ਼ਾਹ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਲਾਸਾਨੀ ਇਤਿਹਾਸ ਦੁਨੀਆਂ ਦੇ ਧਰਮ ਇਤਿਹਾਸ ਅੰਦਰ ਨਿਵੇਕਲਾ ਹੈ ਅਤੇ ਹਰ ਸਾਲ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਸਾਹਿਬਜ਼ਾਦਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ਵਿਚ ਇਸ ਸਬੰਧੀ ਸੰਗਤੀ ਰੂਪ ਵਿਚ ਜੁੜਨ ਲਈ ਸਰਕੂਲਰ ਜਾਰੀ ਕੀਤਾ ਗਿਆ ਹੈ ਅਤੇ ਦੇਸ਼ ਵਿਦੇਸ਼ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਅਪੀਲ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸਾਹਿਬਜ਼ਾਦਿਆਂ ਨੂੰ ਨਿਰਧਾਰਤ ਸਮੇਂ ਅਨੁਸਾਰ ਮੂਲਮੰਤਰ ਦਾ ਜਾਪ ਕਰਕੇ ਸਤਿਕਾਰ ਭੇਟ ਕਰਨ।
Last Updated : Feb 3, 2023, 8:37 PM IST

ABOUT THE AUTHOR

...view details