ਮੁੰਬਈ: ਪੁਣੇ ਐਕਸਪ੍ਰੈੱਸ ਵੇਅ 'ਤੇ ਤੇਲ ਟੈਂਕਰ ਹਾਦਸਾ, 4 ਲੋਕਾਂ ਦੀ ਮੌਤ, ਵੇਖੋ ਵੀਡੀਓ - ਖੋਪਲੀ ਨੇੜੇ ਮੁੰਬਈ ਪੁਣੇ ਐਕਸਪ੍ਰੈੱਸ ਵੇਅ ਤੇ ਹਮਲਾ
ਮਹਾਰਾਸ਼ਟਰ 'ਚ ਖੋਪਲੀ ਨੇੜੇ ਮੁੰਬਈ ਪੁਣੇ ਐਕਸਪ੍ਰੈੱਸ ਵੇਅ 'ਤੇ ਮੰਗਲਵਾਰ ਨੂੰ ਇਕ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ 4 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਟਰੱਕ ਦੀ ਬ੍ਰੇਕ ਫੇਲ੍ਹ ਹੋਣ ਕਾਰਨ ਇੱਕ ਵਾਹਨ ਨੂੰ ਟੱਕਰ ਮਾਰ ਦਿੱਤੀ। ਟੈਂਕਰ ਪਲਟਣ ਤੋਂ ਬਾਅਦ ਅੱਗ ਲੱਗ ਗਈ। ਇਸ ਦੌਰਾਨ ਘੱਟੋ-ਘੱਟ 12 ਵਾਹਨ ਆਪਸ ਵਿੱਚ ਟਕਰਾ ਗਏ। ਮੌਕੇ ਤੋਂ ਮਿਲੀ ਵੀਡੀਓ ਵਿਚ ਸੜਕ 'ਤੇ ਨੁਕਸਾਨੇ ਵਾਹਨਾਂ ਨੂੰ ਦੇਖਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਹਾਦਸਾਗ੍ਰਸਤ ਵਾਹਨ 'ਚੋਂ ਅੱਗ ਦੀਆਂ ਲਪਟਾਂ ਨਿਕਲਦੀਆਂ ਦੇਖੀਆਂ ਜਾ ਸਕਦੀਆਂ ਹਨ। ਹਾਦਸੇ ਤੋਂ ਬਾਅਦ ਹਾਈਵੇਅ 'ਤੇ ਵੱਡਾ ਜਾਮ ਲੱਗ ਗਿਆ ਹੈ। ਹਾਈਵੇਅ 'ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ।
TAGGED:
ਪੁਣੇ ਐਕਸਪ੍ਰੈੱਸ ਵੇਅ