ਮਿਡ ਡੇ ਮੀਲ ਵਰਕਰਾਂ ਵੱਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ - workers protest over demands in Hoshiarpur
ਹੁਸ਼ਿਆਰਪੁਰ ਵਿਚ ਮਿਡ ਡੇ ਮੀਲ ਵਰਕਰ ਯੂਨੀਅਨ ਪੰਜਾਬ ਵੱਲੋਂ ਐਤਵਾਰ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੇ ਘਰ ਦਾ ਘਿਰਾਓ ਕਰਨ ਦੀ ਕੋਸ਼ਿਸ ਕੀਤੀ ਗਈ। ਪੰਜਾਬ ਸਰਕਾਰ ਅਤੇ ਮੰਤਰੀ ਬ੍ਰਮ ਸ਼ੰਕਰ ਜਿੰਪਾ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਮਿਡ ਡੇ ਮੀਡ ਵਰਕਰਾਂ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਉਹ ਪੰਜਾਬ ਸਰਕਾਰ ਤੱਕ ਪਹੁੰਚ ਕਰ ਰਹੇ ਹਨ ਪਰੰਤੂ ਸਰਕਾਰ ਵੱਲੋਂ ਉਨ੍ਹਾਂ ਦੀ ਕੋਈ ਵੀ ਸਾਰ ਨਹੀਂ ਲਈ ਜਾ ਰਹੀ ਹੈ ਜਿਸ ਕਾਰਨ ਪੰਜਾਬ ਪੱਧਰੀ ਕਮੇਟੀ ਦੁਆਰਾ ਤੈਅ ਕੀਤੇ ਗਏ ਸੰਘਰਸ਼ਾਂ ਤਹਿਤ ਉਨ੍ਹਾਂ ਵੱਲੋਂ ਹੁਸ਼ਿਆਰਪੁਰ ਵਿਚ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੂੰ ਮੰਗ ਪੱਤਕ ਦਿੱਤਾ ਜਾਣਾ ਸੀ।
Last Updated : Feb 3, 2023, 8:35 PM IST