Hoshiarpur News : ਮੰਤਰੀ ਲਾਲ ਚੰਦ ਕਟਾਰੂਚੱਕ ਪਹੁੰਚੇ ਗੜ੍ਹਸ਼ੰਕਰ, ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ - ਆੜਤੀਆਂ ਨੂੰ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ
Published : Oct 10, 2023, 5:29 PM IST
ਗੜ੍ਹਸ਼ੰਕਰ :ਜ਼ਿਲ੍ਹੇ ਵਿਚ ਝੋਨੇ ਦੀ ਖਰੀਦ ਸ਼ੁਰੂ ਹੋ ਗਈ ਹੈ ਇਸ ਸਬੰਧੀ ਮੰਡੀਆਂ ਵਿੱਚ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਅਨਾਜ਼ ਮੰਡੀ ਗੜ੍ਹਸ਼ੰਕਰ ਵਿਖੇ ਪਹੁੰਚੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਝੋਨੇ ਦੇ ਸੀਜ਼ਨ ਨੂੰ ਲੈਕੇ ਹਰ ਤਰ੍ਹਾਂ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ। ਜਿਨ੍ਹਾਂ ਦਾ ਜਾਇਜ਼ਾ ਲੈਣ ਲਈ ਹਰ ਰੋਜ਼ ਉਨ੍ਹਾਂ ਵੱਲੋਂ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ 2 ਸੀਜ਼ਨ ਝੋਨਾ ਅਤੇ ਕਣਕ ਪੰਜਾਬ ਦੀ ਆਰਥਿਕਤਾ ਤੇ ਵੱਡਾ ਅਸਰ ਪਾਉਂਦੇ ਹਨ, ਜਿਸਨੂੰ ਮੁੱਖ ਰੱਖਦੇ ਹੋਏ ਕਿਸਾਨ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਦੇ ਵਿੱਚ ਸਾਢੇ ਅੱਠ ਲੱਖ ਕਿਸਾਨ ਆਪਣੀ ਫ਼ਸਲ ਲੈਕੇ ਆਉਂਦਾ ਹੈ ਅਤੇ ਪੰਜਾਬ ਦੀਆਂ ਮੰਡੀਆਂ ਦੇ ਵਿੱਚ 9 ਲੱਖ 77 ਹਜਾਰ ਮਿਟਰੀਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸਦੇ ਵਿੱਚ 9 ਲੱਖ 10 ਹਜ਼ਾਰ ਮਿਟਰੀਕ ਟਨ ਝੋਨੇ ਦੀ ਖਰੀਦਿਆ ਜਾ ਚੁੱਕਾ ਹੈ।