ਮਨਿਸਟਰੀਅਲ ਕਰਮਚਾਰੀਆਂ ਵੱਲੋਂ ਸਰਕਾਰ ਖਿਲਾਫ ਪ੍ਰਦਰਸ਼ਨ
ਮਨਿਸਟਰੀਅਲ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 11 ਦਿਨਾਂ ਤੋਂ ਪੈੱਨ ਡਾਊਨ ਅਤੇ ਕੰਪਿਊਟਰ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਅੱਜ 12 ਵੇ ਦਿਨ ਕਰਮਚਾਰੀਆਂ ਨੇ ਕਾਲੇ ਚੋਲੇ ਪਹਿਨ ਕੇ ਅਤੇ ਘੜੇ ਭੰਨ ਕੇ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਕਰਮਚਾਰੀ ਯੂਨੀਅਨ ਦੇ ਪ੍ਰਧਾਨ ਜਸਵੰਤ ਸਿੰਘ ਨੇ ਕਿਹਾ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਸਮੇਂ ਤੋਂ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਨੇ ਪਰ ਸਰਕਾਰ ਇਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਨਿਸਟੀਰੀਅਲ ਕਰਮਚਾਰੀਆਂ ਦੀ ਮੰਗ ਹੈ ਪੁਰਾਣੀ ਪੈਨਸ਼ਨ ਬਹਾਲ ਕਰਨੀ ਡੀਏ ਦੀਆਂ ਕਿਸ਼ਤਾਂ ਜਾਰੀ ਕਰਨੀਆਂ ਅਤੇ ਡੀਏ ਦੇ ਵਿੱਚ ਸੋਧ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ ਆਦਿ ਮੰਗਾਂ ਹਨ ਪਰ ਸਰਕਾਰ ਵੱਲੋਂ ਕੋਈ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ ਜਿਸ ਕਾਰਨ ਮਜਬੂਰੀ ਵੱਸ ਅੱਜ ਸਰਕਾਰ ਦੇ ਖਿਲਾਫ ਘੜੇ ਭੰਨ ਕੇ ਪ੍ਰਦਰਸ਼ਨ ਕੀਤਾ ਹੈ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ।
Last Updated : Feb 3, 2023, 8:29 PM IST