ਲੋਕਾਂ ਨੂੰ ਰਸਤਾ ਦੇਣ ਲਈ ਵਿਜੈ ਸਿੰਗਲਾ ਨੇ ਧਰਨਾਕਾਰੀਆ ਨਾਲ ਕੀਤੀ ਮੁਲਾਕਾਤ - ਵਿਜੈ ਸਿੰਗਲਾ ਨੇ ਧਰਨਾਕਾਰੀਆ ਨਾਲ ਕੀਤੀ ਮੁਲਾਕਾਤ
ਮਾਨਸਾ ਦੇ ਵਿਧਾਇਕ ਡਾ. ਵਿਜੈ ਸਿੰਗਲਾ ਨੇ ਮਾਨਸਾ ਵਿਖੇ ਕਿਸਾਨਾਂ ਦੇ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਆਉਣ ਜਾਣ ਵਾਲੇ ਲੋਕਾਂ ਨੂੰ ਰਸਤਾ ਦੇਣ ਲਈ ਕਿਹਾ ਹੈ। ਇਸ ਦੌਰਾਨ ਵਿਧਾਇਕ ਵਿਜੈ ਸਿੰਗਲਾ ਨੇ ਕਿਹਾ ਕਿ ਧਰਨੇ ਦੌਰਾਨ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਵੇ। ਜਿਸ ਲਈ ਉਨ੍ਹਾਂ ਨੇ ਕਿਸਾਨਾਂ ਦੇ ਨਾਲ ਮੁਲਾਕਾਤ ਕਰਕੇ ਗੱਲਬਾਤ ਕੀਤੀ ਹੈ। ਉਨ੍ਹਾਂ ਕਿਸਾਨਾਂ ਨੂੰ ਦੱਸਿਆ ਹੈ ਕਿ ਆਮ ਲੋਕਾਂ ਅਤੇ ਮਰੀਜ਼ਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਕਾਰਨ ਉਨ੍ਹਾਂ ਨੇ ਇਸ ਸਬੰਧੀ ਵਿਚਾਰ ਕਰਨ ਦੀ ਗੱਲ ਆਖੀ ਹੈ। ਨਾਲ ਹੀ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਉੱਤੇ ਵਿਚਾਰ ਕਰ ਰਹੀ ਹੈ।
Last Updated : Feb 3, 2023, 8:33 PM IST