Stubble Burning Case: ਮੋਗਾ ਪੁਲਿਸ ਨੇ ਮੌਕੇ 'ਤੇ ਪੁੱਜ ਬੁਝਾਈ ਪਰਾਲੀ ਨੂੰ ਲੱਗੀ ਅੱਗ, ਐੱਸਐੱਸਪੀ ਨੇ ਦੱਸਿਆ 29 ਕੇਸ ਕਰ ਚੁੱਕੇ ਦਰਜ
Published : Nov 10, 2023, 7:19 AM IST
ਪੰਜਾਬ ਸਰਕਾਰ ਵਲੋਂ ਪਰਾਲੀ ਨੂੰ ਲੱਗ ਰਹੀਆਂ ਅੱਗਾਂ ਨੂੰ ਰੋਕਣ ਲਈ ਪ੍ਰਸ਼ਾਸਨ ਨੂੰ ਸਖ਼ਤੀ ਦੇ ਨਿਰਦੇਸ਼ ਦੇ ਦਿੱਤੇ ਹਨ। ਜਿਸ 'ਚ ਮੋਗਾ ਪੁਲਿਸ ਵਲੋਂ ਵੀ ਪ੍ਰਸ਼ਾਸਨਿਕ ਅਫ਼ਸਰਾਂ ਨਾਲ ਮਿਲ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਖੁਦ ਐੱਸਐੱਸਪੀ ਰੈਂਕ ਦੇ ਅਧਿਕਾਰੀਆਂ ਵਲੋਂ ਮੌਕੇ 'ਤੇ ਪਹੁੰਚ ਕੇ ਕਿਸਾਨਾਂ ਵਲੋਂ ਪਿੰਡਾਂ 'ਚ ਪਰਾਲੀ ਨੂੰ ਲਾਈ ਗਈ ਅੱਗ ਨੂੰ ਬੁਝਾਇਆ ਜਾ ਰਿਹਾ ਹੈ। ਇਸ ਮੌਕੇ ਗੱਲਬਾਤ ਕਰਦਿਆਂ ਐੱਸਐੱਸਪੀ ਜੇ ਏਲਨਚੇਜ਼ੀਅਨ ਦਾ ਕਹਿਣਾ ਕਿ ਹੁਣ ਤੱਕ ਮੋਗਾ 'ਚ ਹੀ 29 ਦੇ ਕਰੀਬ ਮਾਮਲੇ ਦਰਜ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਚਾਹੀਦਾ ਕਿ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਨਾਲ ਪਰਾਲੀ ਦਾ ਪ੍ਰਬੰਧਨ ਬਿਨਾਂ ਅੱਗ ਲਾਏ ਕਰਨ ਤਾਂ ਜੋ ਵਾਤਾਵਰਣ ਨੂੰ ਸਾਫ਼ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜੇ ਕਿਸਾਨ ਹੁਣ ਵੀ ਪਰਾਲੀ ਨੂੰ ਅੱਗ ਲਾਉਣ ਤੋਂ ਨਾ ਹਟੇ ਤਾਂ ਪੁਲਿਸ ਵਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।