ਸਾਂਸਦ ਮਨੀਸ਼ ਤਿਵਾੜੀ ਨੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ - MP Manish Tiwari shared his grief with the family
ਹੁਸ਼ਿਆਰਪੁਰ: ਗੜ੍ਹਸ਼ੰਕਰ ਦੇ ਪਿੰਡ ਸਮੁੰਦੜਾ ਵਿਖੇ ਬੀਤੇ ਦਿਨੀਂ ਕਿਸ਼ਨ ਦੇਵ ਗੁਡੀ ਕਾਂਗਰਸ ਆਗੂ (Congress leader ) ਦਾ ਦਿਹਾਂਤ ਹੋ ਗਿਆ ਸੀ। ਜਿਸ ਤੋਂ ਬਾਅਦ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ (MP from Sri Anandpur Sahib) ਮਨੀਸ਼ ਤਿਵਾੜੀ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਲਵ ਕੁਮਾਰ ਗੋਲਡੀ ਸਾਬਕਾ ਵਿਧਾਇਕ, ਮੋਹਨ ਸਿੰਘ ਥਿਆੜਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਗੜ੍ਹਸ਼ੰਕਰ, ਪੰਕਜ ਕਿਰਪਾਲ ਅਤੇ ਹੋਰ ਵਰਕਰ ਇਸ ਮੌਕੇ ਹਾਜ਼ਰ ਸਨ। ਇਸ ਮੌਕੇ ਮਨੀਸ਼ ਤਿਵਾੜੀ ਸਾਂਸਦ (Manish Tiwari MP) ਨੇ ਕਿਹਾ ਕਿ ਕਿਸ਼ਨ ਦੇਵ ਗੁਡੀ ਕਾਂਗਰਸ ਪਾਰਟੀ ਦੇ ਸੀਨੀਅਰ ਅਤੇ ਜੁਝਾਰੂ ਵਰਕਰ ਸਨ ਅਤੇ ਉਨ੍ਹਾਂ ਦੇ ਜਾਨ ਦੇ ਨਾਲ ਪਾਰਟੀ ਨੂੰ ਕਦੇ ਵੀ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
Last Updated : Feb 3, 2023, 8:25 PM IST