Video: ਨਾਗਾਲੈਂਡ 'ਚ ਢਿੱਗਾਂ ਡਿੱਗਣ ਕਾਰਨ ਕਾਰ 'ਤੇ ਡਿੱਗਿਆ ਵੱਡਾ ਪੱਥਰ, ਦੋ ਦੀ ਮੌਤ - ਵਾਹਨਾਂ ਦੀ ਲੰਮੀ ਕਤਾਰ
ਨਾਗਾਲੈਂਡ ਦੇ ਦੀਮਾਪੁਰ ਚੁਮੁਕੇਦੀਮਾ ਵਿੱਚ ਬੁੱਧਵਾਰ ਸਵੇਰੇ ਢਿੱਗਾਂ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਗੰਭੀਰ ਜ਼ਖ਼ਮੀ ਹੋ ਗਏ। ਇਹ ਘਟਨਾ ਸੀਸੀਟੀ ਕੈਮਰੇ ਵਿੱਚ ਕੈਦ ਹੋ ਗਈ। ਇਸ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਪਹਾੜੀ ਦੇ ਬਿਲਕੁਲ ਨਾਲ ਇੱਕ ਸੜਕ ਬਣੀ ਹੋਈ ਹੈ ਜਿੱਥੇ ਵਾਹਨਾਂ ਦੀ ਲੰਮੀ ਕਤਾਰ ਲੱਗੀ ਹੋਈ ਹੈ। ਡਰਾਈਵਰ ਜਾਮ ਖੁੱਲ੍ਹਣ ਦੀ ਉਡੀਕ ਕਰ ਰਹੇ ਹਨ। ਇਸ ਦੌਰਾਨ ਜ਼ਮੀਨ ਖਿਸਕਣ ਕਾਰਨ ਪੱਥਰ ਦੇ ਵੱਡੇ ਟੁਕੜੇ ਹੇਠਾਂ ਡਿੱਗ ਗਏ। ਦੋ ਕਾਰਾਂ ਇਸ ਦੀ ਲਪੇਟ ਵਿੱਚ ਆ ਗਈਆਂ। ਦੋਵੇਂ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਅਤੇ 2 ਲੋਕਾਂ ਦੀ ਮੌਤ ਵੀ ਹੋਈ। ਇਹ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।