ਦਸਮ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਰਨਾਲਾ ਵਿਖੇ ਸਜਾਇਆ ਨਗਰ ਕੀਰਤਨ - ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ ਜਾ ਰਿਹਾ
ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਰਨਾਲਾ ਵਿਖੇ ਨਗਰ ਕੀਰਤਨ ਸਜਾਇਆ (Nagar Kirtan organized at Barnala ) ਗਿਆ। ਸ਼ਹਿਰ ਦੇ ਗੁਰਦੁਆਰਾ ਸਿੰਘ ਸਭਾ ਸਾਹਿਬ ਤੋਂ ਸ਼ੁਰੂ ਹੋਇਆ ਇਹ ਨਗਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਕੱਢਿਆ ਗਿਆ। ਇਸ ਦੌਰਾਨ ਰਾਗੀ ਸਿੰਘਾਂ ਵਲੋਂ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ (devotees entertained by performing Gurbani Kirtan) ਕੀਤਾ ਗਿਆ। ਢਾਡੀ ਅਤੇ ਰਾਗੀ ਜੱਥਿਆਂ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ। ਨਗਰ ਕੀਰਤਨ ਦੌਰਾਨ ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਲ ਹੋਈਆਂ ਉਥੇ ਸ਼ਹਿਰ ਦੀਆਂ ਵੱਖ ਵੱਖ ਥਾਵਾਂ ਤੇ ਨਗਰ ਕੀਰਤਨ ਦਾ ਸਵਾਗਤ ਕਰਕੇ ਲੰਗਰ ਵੀ ਲਗਾਏ ਗਏ। ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਦੇਵ ਸਿੰਘ ਬਾਜਵਾ ਨੇ ਦੱਸਿਆ ਕਿ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ (Prakash Purab celebrated with great fanfare) ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਅੱਜ ਗੁਰਦੁਆਰਾ ਸਿੰਘ ਸਭਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਸਜਾਇਆ ਗਿਆ ਹੈ।
Last Updated : Feb 3, 2023, 8:38 PM IST