ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਗਿਆ ਨਗਰ ਕੀਰਤਨ - ਜਥੇਦਾਰ ਵਈ ਪੂਈ
ਤਰਨ ਤਾਰਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰੂ ਜੀ ਦੇ ਪਿਤਾ ਪੁਰਖੀ ਪਿੰਡ ਡੇਹਰਾ ਸਾਹਿਬ ਲੋਹਾਰ (ਤਰਨਤਾਰਨ) ਤੋਂ ਸੁਲਤਾਨਪੁਰ ਲੋਧੀ ਲਈ ਸਜਾਇਆ ਗਿਆ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰੂ ਜੀ ਦੇ ਪਿਤਾ ਪੁਰਖੀ ਪਿੰਡ ਡੇਹਰਾ ਸਾਹਿਬ ਲੁਹਾਰ ਤੋਂ ਸੁਲਤਾਨਪੁਰ ਲੋਧੀ ਲਈ ਸਜਾਇਆ ਗਿਆ ਜਿਸ 'ਚ ਵਡੀ ਗਿਣਤੀ ਸੰਗਤ ਨੇ ਸ਼ਮੂਲੀਅਤ ਕੀਤੀ। ਫੁੱਲਾਂ ਨਾਲ ਸ਼ਿੰਗਾਰੀ ਸੁੰਦਰ ਪਾਲਕੀ 'ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ 'ਤੇ ਪੰਜ ਪਿਆਰਿਆ ਦੀ ਅਗਵਾਈ ਹੇਠ ਸਜੇ ਨਗਰ ਕੀਰਤਨ ਦਾ ਕਸਬਾ ਫਤਿਆਬਾਦ ਪਹੁੰਚਣ 'ਤੇ ਇਲਾਕਾ ਨਿਵਾਸੀਆਂ ਵੱਲੋਂ ਜੈਕਾਰਿਆਂ ਦੀ ਗੂੰਜ 'ਤੇ ਫੁੱਲਾਂ ਦੀ ਵਰਖਾ ਨਾਲ ਭਰਵਾ ਸਵਾਗਤ ਕੀਤਾ ਗਿਆ। ਇਸ ਮੌਕੇ ਜੁੜੀ ਸੰਗਤ ਨੂੰ ਸੰਬੋਧਨ ਕਰਦਿਆਂ ਬਾਬਾ ਨੰਦ ਸਿੰਘ ਮੁੰਡਾ ਪਿੰਡ, ਜਥੇਦਾਰ ਵਈ ਪੂਈ, ਪ੍ਰਦੀਪ ਚੋਪੜਾ ਨੇ ਨੌਜਵਾਨ ਪੀੜੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ‘ਕਿਰਤ ਕਰੋ ਨਾਮ ਜਪੋ ਵੰਡ ਛਕੋ ਦੇ ਸਿਧਾਂਤ ਤੋਂ ਪ੍ਰੇਰਨਾ ਲੈ ਕੇ ਚੰਗੇ ਸਮਾਜ ਦੀ ਸਿਰਜਣਾ ਕਰਨ 'ਚ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ।
Last Updated : Feb 3, 2023, 8:31 PM IST