ਪਤੰਗ ਉਡਾਉਣ ਦੇ ਬਹਾਨੇ ਨੌਜਵਾਨ ਨੂੰ ਘਰ ਬੁਲਾ ਕੇ ਉਤਾਰਿਆ ਮੌਤ ਦੇ ਘਾਟ - ਲੋਹੜੀ ਮੌਕੇ ਨੌਜਵਾਨ ਦਾ ਕਤਲ
Published : Jan 15, 2024, 10:57 AM IST
ਅੰਮ੍ਰਿਤਸਰ : ਸੂਬੇ ਵਿੱਚ ਦਿਨ ਪ੍ਰਤੀ ਦਿਨ ਵੱਧ ਰਹੇ ਕ੍ਰਾਈਮ ਫਿਰ ਤੋਂ ਵੱਧਦਾ ਹੋਇਆ ਨਜ਼ਰ ਆ ਰਿਹਾ ਹੈ ਅਤੇ ਲੋਕਾਂ ਵਿੱਚ ਪੁਲਿਸ ਦਾ ਡਰ ਖੋਫ ਨਜ਼ਰ ਨਹੀਂ ਆ ਰਿਹਾ। ਫਤਿਹਗੜ੍ਹ ਚੂੜੀਆਂ ਰੋਡ ਦੇ ਉੱਪਰ ਸਥਿਤ ਸੰਜੇ ਗਾਂਧੀ ਕਲੋਨੀ ਦੇ ਵਿੱਚ ਇੱਕ 22 ਸਾਲਾਂ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਨੌਜਵਾਨ ਦਾ ਨਾਮ ਵਿਕਾਸ ਹੈ ਅਤੇ ਉਸ ਨੂੰ ਬਹਾਨੇ ਦੇ ਨਾਲ ਕੁਝ ਨੌਜਵਾਨਾਂ ਨੇ ਆਪਣੀ ਛੱਤ 'ਤੇ ਪਤੰਗ ਉਡਾਉਣ ਲਈ ਬੁਲਾ ਲਿਆ। ਜਿਸ ਤੋਂ ਬਾਅਦ ਕੁਝ ਨੌਜਵਾਨਾਂ ਵੱਲੋਂ ਮਿਲ ਕੇ ਉਸ ਦੀ ਬੁਰੀ ਤਰੀਕੇ ਨਾਲ ਕੁੱਟਮਾਰ ਕੀਤੀ ਗਈ ਤੇ ਕੁੱਟ ਕੁੱਟ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਜਿਸ ਤੋਂ ਬਾਅਦ ਹੁਣ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ। ਫਿਲਹਾਲ ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।