ਤਿਉਹਾਰ ਮੌਕੇ ਸ਼ਰਾਰਤੀ ਅਨਸਰਾਂ ਖਿਲਾਫ ਫਲੈਗ ਮਾਰਚ - Festive season police took out a flag march
ਫਿਰੋਜ਼ਪੁਰ ਵਿੱਚ ਪੁਲਿਸ ਵੱਲੋਂ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਤੇ ਸ਼ਹਿਰਾਂ ਵਿੱਚ ਆਣ ਜਾਣ ਵਾਲਿਆਂ ਦੀ ਰੌਣਕ ਨੂੰ ਦੇਖਦੇ ਹੋਏ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਡੀਐੱਸਪੀ ਕੁਲਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਦੀਵਾਲੀ ਦੇ ਤਿਉਹਾਰ ਮੌਕੇ ਬਾਜ਼ਾਰਾਂ ਵਿਚ ਆਉਣ ਜਾਣ ਵਾਲਿਆਂ ਦੀ ਬਹੁਤ ਜ਼ਿਆਦਾ ਭੀੜ ਹੁੰਦੀ ਹੈ ਅਤੇ ਇਸ ਨੂੰ ਮੁੱਖ ਰੱਖਦੇ ਇਹ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਪਹਿਲਾਂ ਪਟਾਕਿਆਂ ਦਾ ਸਮਾਂ ਸੀ ਪਰ ਹੁਣ ਲਾਈਟਿੰਗ ਕਰ ਕੇ ਆਨੰਦ ਮਾਣਿਆ ਜਾਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਵੀ ਸੁਚੇਤ ਕਰਦੇ ਹੋਏ ਕਿਹਾ ਕਿ ਇਸ ਫਲੈਗ ਮਾਰਚ ਦਾ ਮਤਲਬ ਹੈ ਕਿ ਜੇ ਕੋਈ ਸ਼ਰਾਰਤ ਕਰਦਾ ਹੈ ਅਤੇ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
Last Updated : Feb 3, 2023, 8:29 PM IST