ਸੱਤਵੀ ਕਲਾਸ ਦਾ ਬੱਚਾ ਲਾਪਤਾ, ਮਾਂ-ਬਾਪ ਦਾ ਬੁਰਾ ਹਾਲ - One Child of seventh
ਫਿਰੋਜ਼ਪੁਰ ਵਿਖੇ ਇੱਕ ਮਜ਼ਦੂਰ ਪਰਿਵਾਰ ਦਾ ਬੱਚਾ ਜੋ ਸ਼ੁਕਰਵਾਰ ਸ਼ਾਮ 6 ਵਜੇ ਤੋਂ ਘਰੋਂ ਲਾਪਤਾ ਹੋ ਗਿਆ ਜਿਸ ਦਾ ਅਜੇ ਤੱਕ ਕੋਈ ਵੀ ਪਤਾ ਨਹੀਂ ਲੱਗਾ। ਮਾਂ ਬਾਪ ਤੇ ਰਿਸ਼ਤੇਦਾਰਾਂ ਵੱਲੋਂ ਉਸ ਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਸਾਡੀ ਕਿਸੇ ਨਾਲ ਵੀ ਕੋਈ ਦੁਸ਼ਮਣੀ ਨਹੀਂ ਹੈ। ਉਨ੍ਹਾਂ ਦੱਸਿਆ ਕਿ ਤਿੰਨਾਂ ਭੈਣਾਂ ਦਾ ਇਕੱਲਾ ਭਰਾ ਹੈ। ਲੜਕੇ ਜਸ਼ਨ ਦੇ ਪਿਤਾ ਵੱਲੋਂ ਦੱਸਿਆ ਗਿਆ ਕਿ ਉਨ੍ਹਾਂ ਦੀ ਬੇਟੀ ਨੂੰ ਕੁਝ ਲੜਕੇ ਛੇੜਖਾਨੀ ਕਰਦੇ ਸਨ, ਜੋ ਡੇਢ ਮਹੀਨਾ ਪਹਿਲਾਂ ਕੁੱਟਮਾਰ ਕੀਤੀ ਗਈ ਸੀ ਹੋ ਸਕਦਾ ਹੈ ਉਨ੍ਹਾਂ ਵੱਲੋਂ ਰੰਜਿਸ਼ਨ ਨਾ ਕੱਢੀ ਗਈ ਹੋਵੇ। ਇਸ ਮੌਕੇ ਉਨ੍ਹਾਂ ਕਿਹਾ ਕਿ ਪੁਲਿਸ ਨੂੰ ਇਸ ਦੀ ਜਾਣਕਾਰੀ ਦਿੱਤੀ ਗਈ ਹੈ ਤੇ ਪੁਲਿਸ ਵੱਲੋਂ ਵਿਸ਼ਵਾਸ ਦੁਆਇਆ ਜਾ ਰਿਹਾ ਹੈ ਕਿ ਇਸ ਨੂੰ ਲੱਭਿਆ ਜਾਵੇਗਾ। One Child missing from Ferozepur
Last Updated : Feb 3, 2023, 8:35 PM IST