ਪ੍ਰਾਈਵੇਟ ਸਕੂਲ ਦੀ ਬੱਸ ਦੀ ਲਪੇਟ ਵਿੱਚ ਆਉਣ ਨਾਲ ਇਕ ਦੀ ਮੌਤ, ਦੋ ਗੰਭੀਰ ਜ਼ਖਮੀ - Latest news of Sangrur
ਸੰਗਰੂਰ ਦੇ ਪਿੰਡ ਬੱਲੀਆ ਨੇੜੇ ਇੱਕ ਸਕੂਲੀ ਬੱਸ ਅਤੇ ਮੋਟਰਸਾਈਕਲ ਦੀ ਟੱਕਰ ਹੋ ਗਈ, ਜਿਸ ਵਿੱਚ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਮਰਨ ਵਾਲੇ ਲੜਕੇ ਦਾ ਨਾਮ ਜਗਸੀਰ ਸਿੰਘ ਪੁੱਤਰ ਗੁਰਜੰਟ ਸਿੰਘ ਪਿੰਡ ਰੂਪਹੇਲੀ ਹੈ, ਜਿਸ ਦੀ ਉਮਰ ਕਰੀਬ 32 ਸਾਲ ਦੱਸੀ ਜਾ ਰਹੀ ਹੈ। ਦੱਸਿਆ ਕਿ ਹਾਦਸਾ ਇੰਨਾ ਦਰਦਨਾਕ ਸੀ ਕਿ ਮੋਟਰਸਾਇਕਲ ਨੂੰ ਟੱਕਰ ਮਾਰਨ ਤੋਂ ਬਾਅਦ ਬੱਸ ਇੱਕ ਦਰੱਖਤ ਨਾਲ ਟਕਰਾ ਗਈ ਅਤੇ ਡਰਾਈਵਰ ਦੇ ਕੁਨੈਕਟਰ ਨੂੰ ਸੱਟ ਲੱਗੀ ਦੱਸੀ ਜਾ ਰਹੀ ਹੈ। ਇਸੇ ਦੇ ਨਾਲ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸਕੂਲ ਵੱਡਾ ਹੈ ਪਰ ਬੱਸਾਂ ਘੱਟ ਹਨ। ਜਿਸ ਕਾਰਨ ਵਾਹਨ ਚਾਲਕਾਂ ਨੂੰ ਤੇਜ਼ ਰਫ਼ਤਾਰ ਨਾਲ ਵਾਹਨ ਚਲਾਉਣਾ ਪੈਂਦਾ ਹੈ ਅਤੇ ਅੱਜ ਵੀ ਵਾਹਨ ਦੀ ਸਪੀਡ 100 ਤੋਂ ਉਪਰ ਦੱਸੀ ਜਾ ਰਹੀ ਸੀ, ਜਿਸ ਕਾਰਨ ਸਪੀਡ 'ਤੇ ਕਾਬੂ ਨਾ ਕਰ ਸਕੇ। ਇਸ ਦੌਰਾਨ ਪੁਲਿਸ ਨੇ ਮੌਕੇ 'ਤੇ ਆ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਡਰਾਈਵਰ ਕੁਨੈਕਟਰ ਸਿਵਲ ਹਸਪਤਾਲ ਸੰਗਰੂਰ ਵਿਖੇ ਜ਼ੇਰੇ ਇਲਾਜ ਹੈ।Sangrur latest news in Punjabi
Last Updated : Feb 3, 2023, 8:31 PM IST