ਦਰਦਨਾਕ ਸੜਕ ਹਾਦਸੇ ਵਿੱਚ ਇੱਕ ਦੀ ਮੌਤ, ਤਿੰਨ ਜ਼ਖ਼ਮੀ - ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ
ਅੱਜ ਸਵੇਰੇ ਗੜ੍ਹਸ਼ੰਕਰ-ਸ੍ਰੀ ਅਨੰਦਪੁਰ ਸਾਹਿਬ ਰੋਡ ਉੱਤੇ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਜਦਕਿ ਇੱਕ ਔਰਤ ਸਣੇ ਤਿੰਨ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਪਿਰਥੀ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਮੁਕੰਦਪੁਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਅਤੇ ਕਸ਼ਮੀਰ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਜਗਤਪੁਰ ਦੋਵੇਂ ਅਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਸੀ। ਜਦੋਂ ਇਹ ਪਿੰਡ ਨੰਗਲਾ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਮੋਟਰਸਾਈਕਲ ਸਵਾਰ ਵਰਿੰਦਰ ਜੀਤ ਸਿੰਘ ਪੁੱਤਰ ਪਰਮਿੰਦਰ ਸਿੰਘ ਅਤੇ ਉਸ ਦੀ ਮਾਤਾ ਮਨਜੀਤ ਕੌਰ ਪਤਨੀ ਪਰਮਿੰਦਰ ਸਿੰਘ ਜੋ ਕਿ ਪੀਜੀਆਈ ਚੰਡੀਗੜ੍ਹ ਜਾ ਰਹੇ ਸੀ। ਉਕਤ ਸਥਾਨ ਉੱਤੇ ਦੋਵੇਂ ਵਾਹਨਾਂ ਦੀ ਟੱਕਰ ਹੋ ਗਈ। ਹਾਦਸੇ ਵਿੱਚ ਗੁਰਪ੍ਰੀਤ ਸਿੰਘ ਪਿਰਥੀ (59) ਦੀ ਮੌਕੇ ਉੱਤੇ ਹੀ ਮੌਤ ਹੋ ਗਈ ਅਤੇ ਹਾਦਸੇ ਵਿੱਚ ਤਿੰਨੋਂ ਜਖਮੀ ਹੋ ਗਏ। ਜਿਨ੍ਹਾਂ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਭਰਤੀ ਕਰਵਾਇਆ ਗਿਆ ਹੈ। ਥਾਣਾ ਗੜ੍ਹਸ਼ੰਕਰ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ ਅਤੇ ਪੁਲਿਸ ਵੱਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
Last Updated : Feb 3, 2023, 8:24 PM IST