ਗੁਰਦੁਆਰਾ ਸਾਹਿਬ ਜਾ ਰਹੇ ਵਿਅਕਤੀ ਦਾ ਗੋਲੀ ਮਾਰ ਕੇ ਕਤਲ - ਵਿਅਕਤੀ ਦਾ ਗੋਲੀ ਮਾਰ ਕੇ ਕਤਲ
ਤਰਨ ਤਾਰਨ ਦੇ ਪਿੰਡ ਵੈਈ ਪੂਈ ਪੁਰਾਣੀ ਰੰਜਿਸ਼ ਨੂੰ ਲੈ ਕੇ ਬੀਤੀ ਦੇਰ ਰਾਤ ਹੋਏ (One person died to gunshot in Wai Pui village of Tarn Taran) ਝਗੜੇ ਕਾਰਨ । ਇੱਕ ਵਿਅਕਤੀ ਦੀ ਗੋਲੀ ਲੱਗਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੀ ਪਤਨੀ ਅਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਸੁਖਵਿੰਦਰ ਸਿੰਘ ਰੋਜ਼ਾਨਾ ਦੀ ਤਰ੍ਹਾਂ ਗੁਰਦੁਆਰਾ ਸਾਹਿਬ ਮੱਥਾ ਟੇਕਣ ਗਿਆ ਸੀ। ਜਿਸ ਨੂੰ ਪਿੰਡ ਦੇ ਹੀ ਵਿਅਕਤੀਆਂ ਨੇ ਪੁਰਾਣੀ ਰੰਜਿਸ਼ ਕਾਰਨ ਘੇਰ ਕੇ ਝਗੜਾ ਕਰਨਾ ਸ਼ੁਰੂ ਕਰ ਦਿੱਤਾ। ਝਗੜੇ ਦੌਰਾਨ ਸਿਰ ਵਿੱਚ ਗੋਲੀ ਲੱਗਣ ਕਾਰਨ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦਾ ਪੁੱਤਰ ਵੀ ਇਸ ਝਗੜੇ ਦੌਰਾਨ ਗੰਭੀਰ ਜ਼ਖਮੀ ਹੋ ਗਿਆ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਤਰਨਤਾਰਨ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਗਿਆ ਹੈ। ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਦੋਸ਼ੀਆਂ ਖਿਲਾਫ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ ।
Last Updated : Feb 3, 2023, 8:38 PM IST