ਬੀਜੇਪੀ ਹੀ ਸੁਧਾਰ ਸਕਦੀ ਹੈ ਪੰਜਾਬ 'ਚ ਅਮਨ ਕਾਨੂੰਨ ਦੀ ਵਿਵਸਥਾ: ਰਾਜ ਕੁਮਾਰ ਵੇਰਕਾ - Raj Kumar Verka
ਬਰਨਾਲਾ: ਲੋਕ ਸਭਾ ਸੰਗਰੂਰ ਜ਼ਿਮਨੀ ਚੋਣ 23 ਜੂਨ ਨੂੰ ਹੋਣ ਜਾ ਰਹੀ ਹੈ। ਜਿਸ ਲਈ ਭਾਜਪਾ ਦੇ ਸੰਗਰੂਰ ਤੋਂ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਆਪਣੀ ਚੋਣ ਮੁਹਿੰਮ ਸਿਖਰਾਂ 'ਤੇ ਪਹੁੰਚਾਈ ਹੋਈ ਹੈ। ਜਿਸ ਦੇ ਮੱਦੇਨਜ਼ਰ ਜ਼ਿਲ੍ਹਾ ਬਰਨਾਲਾ ਦੇ ਪਿੰਡਾਂ 'ਚ ਕੇਵਲ ਸਿੰਘ ਢਿੱਲੋਂ ਵੱਲੋਂ ਰੋਡ ਸ਼ੋਅ ਕੀਤਾ ਗਿਆ ਹੈ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਸਾਬਕਾ ਵਿਧਾਇਕ ਰਾਜ ਕੁਮਾਰ ਵੇਰਕਾ ਵੀ ਚੋਣ ਪ੍ਰਚਾਰ ਲਈ ਪੁੱਜੇ ਹਨ। ਇਸ ਮੌਕੇ ਰਾਜ ਕੁਮਾਰ ਵੇਰਕਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਲੋਕਾਂ ਨੇ ਭਗਵੰਤ ਮਾਨ ਦੀ ਸਰਕਾਰ ਨੂੰ ਨਕਾਰ ਦਿੱਤਾ ਹੈ। ਪੰਜਾਬ ਦੇ ਲਾਅ-ਇਨ-ਆਰਡਰ ਸਬੰਧੀ ਉਹਨਾਂ ਕਿਹਾ ਕਿ ਸਿਰਫ ਨਰਿੰਦਰ ਮੋਦੀ ਦੀ ਸਰਕਾਰ ਹੀ ਹਾਲਾਤ ਸੁਧਾਰ ਸਕਦੀ ਹੈ।
Last Updated : Feb 3, 2023, 8:23 PM IST