ਰੇਲਵੇ ਸਟੇਸ਼ਨ ਉੱਤੇ ਘਟੀਆ ਮਟੀਰੀਅਲ ਵਰਤਣ ਦੇ ਖ਼ਿਲਾਫ਼ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ - ਸਤਨੌਰ ਰੇਲਵੇ ਸਟੇਸ਼ਨ ਤੇ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ
ਹੁਸ਼ਿਆਰਪੁਰ: ਨਵਾਂਸ਼ਹਿਰ ਤੋਂ ਜੇਜੋਂ ਨੂੰ ਜਾਣ ਵਾਲੀ ਰੇਲਵੇ ਲਾਈਨ ਦੇ ਨਵੀਨੀਕਰਨ ਤਹਿਤ ਸਤਨੌਰ ਰੇਲਵੇ ਸਟੇਸ਼ਨ (Organizations protest at Satnaur railway station) ਉੱਤੇ ਬਣਾਏ ਜਾ ਰਹੇ ਨਵੇਂ ਪਲੇਟ ਫਾਰਮ ਉੱਤੇ ਘਟੀਆ ਮਟੀਰੀਅਲ ਵਰਤਣ ਦੇ ਖ਼ਿਲਾਫ਼ ਸੀਟੂ ਦੇ ਵਾਈਸ ਪ੍ਰਧਾਨ ਪੰਜਾਬ ਮਹਿੰਦਰ ਵਡੋਆਣ ਅਤੇ ਸੀ.ਪੀ.ਆਈ.ਐੱਮ ਦੇ ਜਿਲ੍ਹਾ ਸਕੱਤਰ ਗੁਰਨੇਕ ਭੱਜਲ ਦੀ ਅਗਵਾਈ ਵਿੱਚ ਰੇਲਵੇ ਵਿਭਾਗ ਦੇ ਖ਼ਿਲਾਫ਼ ਧਰਨਾਂ ਲਗਾਕੇ ਰੋਸ਼ ਪ੍ਰਦਰਸ਼ਨ ਕੀਤਾ। ਇਸ ਦੌਰਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਰੇਲਵੇ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣ ਦੇ ਬਾਵਜੂਦ ਵੀ ਘਟੀਆਂ ਮਟੀਰੀਅਲ ਦੀ ਵਰਤੋਂ ਕੀਤੀ ਜਾ ਰਹੀ ਹੈ, ਜਿਸ ਉੱਤੇ ਸਪੱਸ਼ਟ ਹੁੰਦਾ ਹੈ ਕਿ ਸਰਕਾਰ ਅਤੇ ਉੱਚ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਵੱਡੇ ਪੱਧਰ ਤੇ ਘੁਟਾਲਾ ਕੀਤਾ ਜਾ ਰਿਹਾ ਹੈ।
Last Updated : Feb 3, 2023, 8:37 PM IST