Protest Againt Drug: ਨਸ਼ਿਆਂ ਖਿਲਾਫ਼ ਮੁਹਿੰਮ ਤਹਿਤ BKU ਉਗਰਾਹਾਂ ਵਲੋਂ ਪੰਜਾਬ ਦੇ ਵਿਧਾਇਕਾਂ ਤੇ ਮੰਤਰੀਆਂ ਦੇ ਘਰਾਂ ਦੇ ਬਾਹਰ ਕੀਤਾ ਧਰਨਾ ਪ੍ਰਦਰਸ਼ਨ - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ
Published : Oct 10, 2023, 8:06 PM IST
ਨਸ਼ਿਆਂ ਖਿਲਾਫ ਛੇੜੀ ਮੁੰਹਿਮ ਨੂੰ ਅੱਗੇ ਵਧਾਉਂਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸੂਬੇ ਭਰ 'ਚ ਪੰਜਾਬ ਦੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਧਰਨੇ ਲਾਏ ਗਏ। ਇਸੇ ਤਹਿਤ ਅੰਮ੍ਰਿਤਸਰ ਦੇ ਅਟਾਰੀ ਤੋਂ ਆਪ ਵਿਧਾਇਕ ਜਸਵਿੰਦਰ ਸਿੰਘ ਰਾਮਦਾਸ ਦੀ ਰਿਹਾਇਸ਼ ਦੇ ਬਾਹਰ ਵੀ ਧਰਨਾ ਦਿੱਤਾ ਗਿਆ। ਜਿਸ ਸੰਬਧੀ ਗਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂਆਂ ਨੇ ਦੱਸਿਆ ਕਿ ਨਸ਼ਿਆ ਖਿਲਾਫ਼ ਇਹ ਮੁਹਿੰਮ ਦੋ ਮਹੀਨੇ ਪਹਿਲਾ ਵਿੱਢੀ ਗਈ ਸੀ, ਜਿਸ 'ਚ ਜ਼ਿਲ੍ਹੇ ਦੇ ਡੀਸੀ, ਬਲਾਕ ਸੰਮਤੀ ਅਤੇ ਤਹਿਸੀਲਾਂ 'ਚ ਧਰਨੇ ਅਤੇ ਮੰਗ ਪੱਤਰ ਦਿੱਤੇ ਗਏ ਤਾਂ ਹੁਣ ਉਥੇ ਹੀ ਸਰਕਾਰਾਂ ਦੇ ਵਿਧਾਇਕਾਂ ਅਤੇ ਮੰਤਰੀਆਂ ਦੀ ਕੋਠੀ ਅੱਗੇ ਧਰਨਾ ਲਾ ਕੇ ਮੰਗ ਪੱਤਰ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ 'ਤੇ ਠੱਲ ਪਾਉਣ 'ਚ ਅਸਮਰਥ ਨਜ਼ਰ ਆ ਰਹੀ ਹੈ ਤੇ ਜੇਕਰ ਸਮਾਂ ਰਹਿੰਦੇ ਸਖ਼ਤੀ ਨਾ ਕੀਤੀ ਗਈ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ।