MLA Labh Singh Ugoke : ਵਿਧਾਇਕ ਲਾਭ ਸਿੰਘ ਉੱਗੋਕੇ ਨੇ ਭਦੌੜ ਦੀ ਅਨਾਜ ਮੰਡੀ 'ਚ ਕਰਵਾਈ ਝੋਨੇ ਦੀ ਸਰਕਾਰੀ ਖਰੀਦ ਸ਼ੁਰੂਆਤ - barnala latest news in Punjabi
Published : Oct 13, 2023, 7:57 PM IST
ਭਦੌੜ ਸ਼ਹਿਰ ਦੀ ਅਨਾਜ ਮੰਡੀ ਵਿੱਚ ਹਲਕੇ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਅਤੇ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ। ਇਸ ਮੌਕੇ ਉਹਨਾਂ ਨੇ ਦਾਅਵਾ ਕੀਤਾ ਕਿ ਕਿਸਾਨਾਂ ਦਾ ਇੱਕ-ਇੱਕ ਦਾਣਾ ਸਰਕਾਰ ਵੱਲੋਂ ਖਰੀਦਿਆ ਜਾਵੇਗਾ ਅਤੇ ਕਿਸੇ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਉਹਨਾਂ ਵੱਲੋਂ ਝੋਨਾ ਲੈ ਕੇ ਪਹੁੰਚੇ ਕਿਸਾਨਾਂ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਕਿਹਾ ਕਿ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਹੋ ਗਈ ਹੈ ਅਤੇ ਸਰਕਾਰ ਵੱਲੋਂ ਝੋਨੇ ਦੀ ਖਰੀਦ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਖਾਤੇ ਦੇ ਵਿੱਚ 24 ਘੰਟਿਆਂ ਵਿੱਚ ਪੈਸੇ ਪਾਏ ਜਾਣਗੇ।