ਰੇਲਵੇ ਸਟੇਸ਼ਨ ਦੇ ਰਸਤੇ ਦੀ ਖਸਤਾ ਹਾਲਤ ਕਾਰਨ ਲੋਕ ਪਰੇਸ਼ਾਨ, ਕੀਤੀ ਇਹ ਅਪੀਲ - ਰੇਲਵੇ ਸਟੇਸ਼ਨ ਮਾਰਗ ਦੀ ਖਸਤਾ ਹਾਲਤ
ਹੁਸ਼ਿਆਰਪੁਰ ਦੇ ਰੇਲਵੇ ਸਟੇਸ਼ਨ ਮਾਰਗ ਦੀ ਖਸਤਾ ਹਾਲਤ ਕਾਰਨ ਲੋਕਾਂ ਵਿੱਚ ਸਰਕਾਰ ਦੇ ਖਿਲਾਫ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਨੇ ਸਰਕਾਰ ਖਿਲਾਫ ਰੋਸ ਜਾਹਿਰ ਕਰਦੇ ਹੋਏ ਕਿਹਾ ਕਿ ਇੱਕ ਪਾਸੇ ਜਿੱਥੇ ਸਰਕਾਰ ਲੋਕਾਂ ਨੂੰ ਵੱਡੇ ਵੱਡੇ ਸੁਪਨੇ ਦਿਖਾਉਂਦੀ ਹੈ। ਉੱਥੇ ਹੀ ਦੂਜੇ ਪਾਸੇ ਸੜਕ ਦਾ ਥੋੜ੍ਹਾ ਜਿਹਾ ਹਿੱਸਾ ਬਣਾਉਣ ਲਈ ਵੀ ਸਰਕਾਰ ਪਿਛਲੇ ਕਈ ਸਾਲਾਂ ਤੋਂ ਫੇਲ੍ਹ ਸਾਬਿਤ ਹੋ ਰਹੀ ਹੈ ਅਤੇ ਸੜਕ ਦੀ ਅਜਿਹੀ ਹਾਲਤ ਕਾਰਨ ਰੋਜ਼ਾਨਾ ਹਾਦਸੇ ਵੀ ਵਾਪਰਦੇ ਹਨ ਅਤੇ ਵਾਹਨਾਂ ਦਾ ਵੀ ਭਾਰੀ ਨੁਕਸਾਨ ਹੁੰਦਾ ਹੈ। ਲੋਕਾਂ ਨੇ ਕਿਹਾ ਕਿ ਹੁਸ਼ਿਆਰਪੁਰ ਦਾ ਰੇਲਵੇ ਸਟੇਸ਼ਨ ਬਹੁਤ ਪੁਰਾਣਾ ਹੈ ਪਰ ਇਸਦੀ ਸੜਕ ਨਾ ਹੋਣ ਕਾਰਨ ਸਰਕਾਰ ਫੇਲ੍ਹ ਸਾਬਿਤ ਹੋ ਰਹੀ ਹੈ। ਲੋਕਾਂ ਨੇ ਮੰਗ ਕੀਤੀ ਹੈ ਕਿ ਜਲਦ ਸੜਕ ਦੀ ਹਾਲਤ ਸੁਧਾਰੀ ਜਾਵੇ।
Last Updated : Feb 3, 2023, 8:33 PM IST