ਪਾਣੀ ਲੈਣ ਲਈ 3 ਕਿਲੋਮੀਟਰ ਦੀ ਦੂਰੀ ਤੈਅ ਕਰਦੇ ਇਹ ਲੋਕ - village Mali in Hoshiarpur update news
ਹੁਸ਼ਿਆਰਪੁਰ ਜਿਲ੍ਹੇ ਦੇ ਪਹਾੜੀ ਖਿੱਤੇ ਦੇ ਪਿੰਡ ਮੈਲੀ ਵਿੱਚ ਲੋਕਾਂ ਨੂੰ ਪਾਣੀ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਿਭਾਗ ਦੀ ਢਿੱਲੀ ਕਾਰਗੁਜ਼ਾਰੀ ਤੋਂ ਅੱਕੇ ਲੋਕਾਂ ਨੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਹੋਇਆਂ ਜੰਮ ਕੇ ਨਾਅਰੇਬਾਜ਼ੀ ਕੀਤੀ। ਗੱਲਬਾਤ ਦੌਰਾਨ ਪਿੰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿਚ ਪਿਛਲੇ ਕਰੀਬ 3 ਮਹੀਨਿਆਂ ਤੋਂ ਪੀਣ ਵਾਲੇ ਪਾਣੀ ਦੀ ਦਿੱਕਤ ਚੱਲੀ ਆ ਰਹੀ ਹੈ। ਇਸ ਸਮੱਸਿਆ ਨੂੰ ਲੈ ਕੇ ਉਹ ਕਈ ਵਾਰ ਵਾਟਰ ਸਪਲਾਈ ਵਿਭਾਗ ਨਾਲ ਵੀ ਗੱਲਬਾਤ ਕਰ ਚੁੱਕੇ ਹਨ। ਉਨ੍ਹਾਂ ਵੱਲੋਂ ਵੀ ਕੋਈ ਬਿਹਤਰ ਕਾਰਵਾਈ ਨਹੀਂ ਕੀਤੀ ਜਾ ਰਹੀ। ਜਿਸ ਕਾਰਨ ਪਿੰਡ ਵਾਸੀਆਂ ਨੂੰ ਰੋਜ਼ਾਨਾ ਸਵੇਰੇ ਸ਼ਾਮ ਪੈਦਲ ਚੱਲ ਕੇ ਹੱਥਾਂ ਵਿਚ ਬਾਲਟੀਆਂ ਲੈ ਕੇ ਸੜਕ ਦੇ ਦੂਜੇ ਪਾਸਿਓਂ ਪਾਣੀ ਟਿਊਬਵੈਲ ਤੋਂ ਭਰ ਕੇ ਲਿਆਉਣਾ ਪੈ ਰਿਹਾ ਹੈ।
Last Updated : Feb 3, 2023, 8:35 PM IST