ਆਏ ਦਿਨ ਹੋ ਰਹੀਆਂ ਵਾਰਦਾਤਾਂ ਨੂੰ ਲੈਕੇ ਜੰਡਿਆਲਾ ਗੁਰੂ 'ਚ ਕਾਨੂੰਨ ਵਿਵਸਥਾ 'ਤੇ ਲੋਕਾਂ ਨੇ ਚੁੱਕੇ ਸਵਾਲ - Amritsar Crime Latest News
Published : Dec 6, 2023, 6:48 AM IST
ਅੰਮ੍ਰਿਤਸਰ: ਪੰਜਾਬ 'ਚ ਆਏ ਦਿਨ ਲੁੱਟ ਖੋਹ ਅਤੇ ਚੋਰੀ ਦੀਆਂ ਵਾਰਦਾਤਾਂ 'ਚ ਵਾਧਾ ਹੋ ਰਿਹਾ ਹੈ। ਅੰਮ੍ਰਿਤਸਰ ਦਿਹਾਤੀ ਅਧੀਨ ਪੈਂਦੇ ਕਸਬਾ ਜੰਡਿਆਲਾ ਗੁਰੂ ਦੀ ਗੱਲ ਕੀਤੀ ਜਾਵੇ ਤਾਂ ਨਿੱਤ ਦਿਨ ਹੋ ਰਹੀਆਂ ਵਾਰਦਾਤਾਂ ਤੋਂ ਲੋਕ ਪ੍ਰੇਸ਼ਾਨ ਹੋ ਚੁੱਕੇ ਹਨ, ਜਿਸ ਦੇ ਚੱਲਦੇ ਉਨ੍ਹਾਂ ਪੁਲਿਸ 'ਤੇ ਵੀ ਸਵਾਲ ਖੜੇ ਕੀਤੇ ਹਨ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਦਾ ਹਲਕਾ ਹੋਣ ਦੇ ਬਾਵਜੂਦ ਵੀ ਇਥੇ ਆਏ ਦਿਨ ਵਾਰਦਾਤਾਂ ਹੋ ਰਹੀਆਂ ਹਨ ਤੇ ਨਾਲ ਹੀ ਉਨ੍ਹਾਂ ਕਿਹਾ ਕਿ ਪੁਲਿਸ ਦੀ ਨਫ਼ਰੀ ਘੱਟ ਹੋਣ ਕਾਰਨ ਵੀ ਲੋਕਾਂ ਨੂੰ ਖੱਜਲ ਹੋਣਾ ਪੈ ਰਿਹਾ ਹੈ। ਉਧਰ ਪੁਲਿਸ ਅਧਿਕਾਰੀ ਦਾ ਕਹਿਣਾ ਕਿ ਬਦਮਾਸ਼ਾਂ ਨੂੰ ਪੁਲਿਸ ਕਾਬੂ ਵੀ ਕਰ ਰਹੀ ਹੈ ਪਰ ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਖੁਦ ਵੀ ਸੁਚੇਤ ਰਹਿਣ ਦੀ ਲੋੜ ਹੈ। ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਪੁਲਿਸ ਦਾ ਸਾਥ ਦੇਣ ਦੀ ਅਪੀਲ ਕੀਤੀ ਹੈ।