ਅਫੀਮ ਸਮੇਤ ਪੁਲਿਸ ਨੇ 2 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ - 2 ਕਿਲੋ ਅਫੀਮ ਬਰਾਮਦ ਹੋਈ
ਬਠਿੰਡਾ ਵਿੱਚ CIA ਸਟਾਫ਼ (CIA staff in Bathinda) ਅਤੇ ਪੁਲਿਸ ਨੂੰ ਇਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਤਲਵੰਡੀ ਰਾਮਪੁਰਾ ਚੌਂਕ ਵਿੱਚ ਗਸ਼ਤ ਕਰਦੇ ਹੋਏ 2 ਵਿਅਕਤੀਆਂ ਦੀ ਸ਼ੱਕੀ ਹਾਲਤ ਵਿੱਚ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 2 ਕਿਲੋ ਅਫੀਮ ਬਰਾਮਦ ਹੋਈ। ਸੀ.ਆਈ.ਏ ਸਟਾਫ ਦੇ ਇੰਚਾਰਜ ਕਰਨਵੀਰ ਸਿੰਘ ਨੇ ਐੱਸ. ਨੇ ਦੱਸਿਆ ਕਿ ਦੋਵੇਂ ਨਸ਼ਾ ਤਸਕਰ ਝਾਰਖੰਡ ਦੇ ਵਸਨੀਕ ਹਨ, ਜਿਨ੍ਹਾਂ ਕੋਲੋਂ 2 ਕਿਲੋ ਅਫੀਮ (2 kg of opium was recovered) ਬਰਾਮਦ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਨਸ਼ਾ ਤਸਕਰ ਅਫੀਮ ਝਾਰਖੰਡ ਤੋਂ ਲੈ ਕੇ ਆਏ ਸਨ ਅਤੇ ਇਨ੍ਹਾਂ ਖਿਲਾਫ ਥਾਣਾ ਮੌੜ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।
Last Updated : Feb 3, 2023, 8:31 PM IST