ਪੁਲਿਸ ਨੇ ਮੁਕਾਬਲੇ ਤੋਂ ਬਾਅਦ 2 ਵਿਅਕਤੀਆਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ - Tarn Taran latest news
ਤਰਨਤਾਰਨ ਥਾਣਾ ਸਦਰ ਦੀ ਪੁਲਿਸ ਨੂੰ ਸੂਚਨਾ ਮਿਲੀ ਕਿ ਕੁਝ ਲੋਕ ਹਥਿਆਰਾਂ ਨਾਲ ਇਲਾਕੇ ਵਿਚ ਘੁੰਮ ਰਹੇ ਹਨ। ਜਿਸਤੇ ਐੱਸ ਆਈ ਬਲਰਾਜ ਸਿੰਘ ਨੇ ਪੁਲਿਸ ਪਾਰਟੀ ਸਮੇਤ ਉਕਤ ਮੁਲਜ਼ਮਾਂ ਨੂੰ ਫੜਨ ਲਈ ਪਿੰਡ ਸੰਘੇ ਨਹਿਰ ਉਤੇ ਛਾਪੇਮਾਰੀ ਕੀਤੀ। ਉਕਤ ਮੁਲਜ਼ਮਾਂ ਨੇ ਅੱਗੋਂ ਪੁਲਿਸ ਪਾਰਟੀ ਉਤੇ ਫਾਇਰਿੰਗ ਕਰ ਦਿੱਤੀ। ਜੁਆਬ ਵਿਚ ਪੁਲਿਸ ਨੇ ਵੀ ਗੋਲੀਆਂ ਚਲਾਈਆਂ। ਜਿਸ ਦੌਰਾਨ ਉਕਤ ਗਿਰੋਹ ਦੇ ਕੁਝ ਮੈਂਬਰ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਏ। ਜਦਕਿ ਪੁਲਿਸ ਨੇ ਚਰਨਜੀਤ ਸਿੰਘ ਰਾਜੂ ਪੁੱਤਰ ਹੀਰਾ ਸਿੰਘ ਉਰਫ ਸ਼ੂਟਰ ਵਾਸੀ ਸੰਘੇ ਅਤੇ ਗੁਰਦੇਵ ਸਿੰਘ ਵਾਸੀ ਕੱਕਾ ਕੰਡਿਆਲਾ ਨੂੰ 2 ਪਿਸਟਲ ਸਮੇਤ ਕਾਬੂ ਕੀਤਾ ਗਿਆ ਹੈ। ਜਦ ਕਿ ਇਨ੍ਹਾਂ 3-4 ਸਾਥੀ ਹਥਿਆਰਾਂ ਸਮੇਤ ਫਰਾਰ ਹੋ ਗਏ ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ ਇਨ੍ਹਾਂ ਫੜੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਅਗਲੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ।
Last Updated : Feb 3, 2023, 8:32 PM IST