ਪੁਲਿਸ ਨੇ 5 ਕਿੱਲੋਗ੍ਰਾਮ ਡੋਡੇ ਚੂਰਾ ਪੋਸਤ ਸਣੇ ਮਹਿਲਾ ਨਸ਼ਾ ਤਸਕਰ ਨੂੰ ਕੀਤਾ ਗ੍ਰਿਫਤਾਰ - ਕਾਬੂ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ
ਜਲੰਧਰ: ਸਵਪਨ ਸ਼ਰਮਾਂ ਆਈਪੀਐਸ ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮਾਜ ਦੇ ਮਾੜੇ ਅਨਸਰਾਂ/ਨਸ਼ਾ ਤਸਕਰਾਂ ਖ਼ਿਲਾਫ਼ ਅਹਿਮ ਮੁਹਿੰਮ ਚਲਾਈ ਗਈ ਹੈ ਜਿਸ ਦੇ ਤਹਿਤ ਕੰਵਲਪ੍ਰੀਤ ਸਿੰਘ, ਪੀਪੀਐਸ ਪੁਲਿਸ ਕਪਤਾਨ, ਇੰਨਵੈਸਟੀਗੇਸ਼ਨ ਜਲੰਧਰ ਦਿਹਾਤੀ, ਹਰਨੀਲ ਸਿੰਘ ਪੀਪੀਐਸ ਉਪ ਪੁਲਿਸ ਕਪਤਾਨ, ਸਬ ਡਵੀਜ਼ਨ ਫਿਲੌਰ ਦੀ ਅਗਵਾਈ ਹੇਠ ਕਾਰਵਾਈ ਕਰਦੇ ਹੋਏ ਸਬ ਇੰਸਪੈਕਟਰ ਨਰਿੰਦਰ ਸਿੰਘ ਮੁੱਖ ਅਫਸਰ ਥਾਣਾ ਫਿਲੌਰ ਦੀ ਪੁਲਿਸ ਪਾਰਟੀ ਵੱਲੋਂ 5 ਕਿੱਲੋਗ੍ਰਾਮ ਡੋਡੇ ਚੂਰਾ ਪੋਸਤ ਬ੍ਰਾਮਦ ਕਰ ਕੇ 1 ਮਹਿਲਾ ਨਸ਼ਾ ਤਸਕਰ ਨੂੰ ਕਾਬੂ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਹਰਨੀਲ ਸਿੰਘ ਪੀਪੀਐਸ ਉਪ ਪੁਲਿਸ ਕਪਤਾਨ, ਸਬ ਡਵੀਜਨ ਫਿਲੌਰ ਨੇ ਦੱਸਿਆ ਕਿ ਪੁਲਿਸ ਪਾਰਟੀ ਦੇ ਐਸਆਈ ਗੋਵਿੰਦਰ ਸਿੰਘ ਥਾਣਾ ਫਿਲੌਰ ਨੇ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਦੌਰਾਨ ਮੁਹੱਲਾ ਬ੍ਰਹਮਪੁਰੀ ਰੇਲਵੇ ਫਾਟਕ ਨੇੜੇ ਨਿਰਮਲਾ ਪਤਨੀ ਸੁਖਦੇਵ ਵਾਸੀ ਮੁਹੱਲਾ ਸੰਤੋਖਪੁਰਾ ਫਿਲੌਰ ਥਾਣਾ ਫਿਲੋਰ ਜ਼ਿਲ੍ਹਾ ਜਲੰਧਰ ਪਾਸੋਂ 05 ਕਿੱਲੋਗ੍ਰਾਮ ਡੋਡੇ ਚੂਰਾ ਪੋਸਤ ਬਰਾਮਦ ਕਰਕੇ ਗ੍ਰਿਫਤਾਰ ਕਰਕੇ ਉਸ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
Last Updated : Feb 3, 2023, 8:23 PM IST